ਕਿਹਾ : ਕਾਲੇ ਖੇਤੀ ਕਾਨੂੰਨ ਰੱਦ ਕਰਨ ਸਬੰਧੀ ਕੇਂਦਰ ਸਰਕਾਰ ਨੇ ਜਾਰੀ ਨਹੀਂ ਕੀਤਾ ਨੋਟੀਫਿਕੇਸ਼ਨ
ਲੁਧਿਆਣਾ/ਬਿਊਰੋ ਨਿਊਜ਼ : ਐਤਵਾਰ ਨੂੰ ਪੰਜਾਬ ’ਚ ਸਿਆਸਤ ਦਾ ਦਿਨ ਰਿਹਾ। ਇਕ ਪਾਸੇ ਆਮ ਆਦਮੀ ਪਾਰਟੀ ਵੱਲੋਂ ਤਰਨ ਤਾਰਨ ਵਿਚ ਰੈਲੀ ਕੀਤੀ ਗਈ ਉਥੇ ਹੀ ਕਾਂਗਰਸ ਪਾਰਟੀ ਨੇ ਲੁਧਿਆਣਾ ’ਚ ਸੂਬਾ ਪੱਧਰੀ ਰੈਲੀ ਕੀਤੀ। ਇਸ ਰੈਲੀ ਵਿਚ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਸ਼ਾਮਲ ਹੋਏ। ਉਨ੍ਹਾਂ ਰੈਲੀ ਦੌਰਾਨ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਦੇਸ਼ ਅਤੇ ਕਿਸਾਨ ਵਿਰੋਧੀ ਦੱਸਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ 10 ਸਾਲਾਂ ਦੌਰਾਨ ਕਿਸਾਨਾਂ ਅਤੇ ਫੌਜੀਆਂ ਨੂੰ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ ਲੜੇ ਅਤੇ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਖਤਮ ਕਰਨ ਲਈ ਕਾਲੇ ਕਾਨੂੰਨਾਂ ਮੁਅੱਤਲ ਕਰਨ ਦਾ ਭਰੋਸਾ ਦਿੱਤਾ। ਪ੍ਰੰਤੂ ਮੋਦੀ ਸਰਕਾਰ ਨੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ ਹਾਲੇ ਤੱਕ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜੇਕਰ 2024 ਵਿਚ ਕੇਂਦਰ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਜਾਵੇਗਾ। ਕਾਂਗਰਸ ਪਾਰਟੀ ਦੀ ਇਸ ਰੈਲੀ ਨੂੰ ਪੰਜਾਬ ਵਿਚ ਲੋਕ ਸਭਾ ਚੋਣਾਂ ਦੇ ਆਗਾਜ਼ ਵਜੋਂ ਦੇਖਿਆ ਜਾ ਰਿਹਾ ਹੈ ਇਸ ਰੈਲੀ ਵਿਚ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਹਾਜ਼ਰ ਰਹੀ।