ਇਕ ਫਰਵਰੀ ਨੂੰ ਬਜਟ ਪੇਸ਼ ਹੋਣ ਦੀ ਸੰਭਾਵਨਾ
ਨਵੀਂ ਦਿੱਲੀ/ਬਿਊਰੋ ਨਿਊਜ਼
ਅੱਜ ਬਜਟ ਸੈਸ਼ਨ ਨੂੰ ਲੈ ਕੇ ਸੰਸਦੀ ਮਾਮਲਿਆਂ ਦੀ ਕਮੇਟੀ ਦੀ ਮੀਟਿੰਗ ਹੋਈ ਹੈ। ਮੀਟਿੰਗ ਤੋਂ ਬਾਅਦ ਮਿਲੀ ਜਾਣਕਾਰੀ ਅਨੁਸਾਰ ਬਜਟ ਸੈਸ਼ਨ ਇਸ ਵਾਰ 31 ਜਨਵਰੀ ਤੋਂ ਸ਼ੁਰੂ ਹੋ ਸਕਦਾ ਹੈ। ਆਮ ਤੌਰ ‘ਤੇ ਪਹਿਲਾਂ ਇਹ ਫਰਵਰੀ ਦੇ ਆਖਰੀ ਹਫਤੇ ਸ਼ੁਰੂ ਹੁੰਦਾ ਹੈ। ਇਸ ਦੇ ਚੱਲਦਿਆਂ ਹੁਣ ਇਕ ਫਰਵਰੀ ਨੂੰ ਬਜਟ ਪੇਸ਼ ਹੋ ਸਕਦਾ ਹੈ। ਇਸ ਵਾਰ ਖਾਸ ਗੱਲ ਇਹ ਹੈ ਕਿ ਰੇਲ ਅਤੇ ਆਮ ਬਜਟ ਇਕੱਠਾ ਹੀ ਪੇਸ਼ ਕੀਤਾ ਜਾਵੇਗਾ। ਬਜਟ ਦਾ ਪਹਿਲਾ ਪੜਾਅ ਨੌਂ ਫਰਵਰੀ ਤੱਕ ਚਲੇਗਾ। ਇਸ ਮੀਟਿੰਗ ਵਿਚ ਗ੍ਰਹਿ ਮੰਤਰੀ ਰਾਜਨਾਥ ਸਿੰਘ, ਸੰਸਦੀ ਮਾਮਲਿਆਂ ਦੇ ਮੰਤਰੀ ਅਨੰਤ ਕੁਮਾਰ, ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸ਼ਾਦ ਅਤੇ ਮੁਖਤਾਰ ਅੱਬਾਸ ਨਕਵੀ ਵੀ ਹਾਜ਼ਰ ਸਨ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …