Breaking News
Home / ਕੈਨੇਡਾ / Front / ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਕੀਤਾ ਸਮਰਪਿਤ

ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਕੀਤਾ ਸਮਰਪਿਤ

ਕੇਜਰੀਵਾਲ ਨੇ ਲੋਕ ਸਭਾ ਪੰਜਾਬ ਦੀਆਂ ਸਾਰੀਆਂ ਸੀਟਾਂ ਆਮ ਆਦਮੀ ਪਾਰਟੀ ਨੂੰ ਜਿਤਾਉਣ ਦੀ ਕੀਤੀ ਅਪੀਲ


ਤਰਨ ਤਾਰਨ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਮਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਵਿੱਚ ਗੁਰੂ ਅਮਰਦਾਸ ਥਰਮਲ ਪਲਾਂਟ ਅੱਜ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ। ਪੰਜਾਬ ਸਰਕਾਰ ਵੱਲੋਂ ਇਹ ਥਰਮਲ ਪਲਾਂਟ 1080 ਕਰੋੜ ਰੁਪਏ ਵਿੱਚ ਖਰੀਦਿਆ ਗਿਆ ਹੈ ਅਤੇ ਇਸ ਥਰਮਲ ਪਲਾਂਟ ਦੀ ਸਮਰੱਥਾ 540 ਮੈਗਾਵਾਟ ਬਿਜਲੀ ਪੈਦਾ ਕਰਨ ਦੀ ਹੈ। ਇਸ ਮੌਕੇ ਮੁਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਸਮੇਂ ਦੀਆਂ ਸਰਕਾਰਾਂ ਨੇ ਘਾਟੇ ਦਾ ਸੌਦਾ ਦੱਸ ਕੇ ਸਰਕਾਰੀ ਅਦਾਰਿਆਂ ਨੂੰ ਵੇਚਿਆ ਪ੍ਰੰਤੂ ਹੁਣ ਪੰਜਾਬ ਸਰਕਾਰ ਨੇ ਪ੍ਰਾਈਵੇਟ ਅਦਾਰੇ ਨੂੰ ਖਰੀਦ ਕੇ ਉਸ ਦਾ ਨਾਮ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਂ ਰੱਖਿਆ ਹੈ ਜੋ ਅੱਜ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ। ਇਸ ਥਰਮਲ ਪਲਾਂਟ ਤੋਂ ਹੁਣ ਪੰਜਾਬ ਦੇ ਲੋਕਾਂ ਨੂੰ ਸਸਤੀ ਬਿਜਲੀ ਮਿਲੇਗੀ ਅਤੇ ਹੁਣ ਪੰਜਾਬ ਦੇ ਲੋਕਾਂ ਨੂੰ ਬਿਜਲੀ ਕੱਟਾਂ ਤੋਂ ਵੀ ਛੁਟਕਾਰਾ ਮਿਲੇਗਾ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਉਲਟਾ ਕੰਮ ਹੋਇਆ ਹੈ। ਅੱਜ ਪਹਿਲੀ ਵਾਰ ਸਰਕਾਰ ਨੇ ਇਕ ਪ੍ਰਾਈਵੇਟ ਥਰਮਲ ਪਲਾਂਟ ਨੂੰ ਸਸਤੇ ਵਿਚ ਖਰੀਦਿਆ ਹੈ। ਜੇਕਰ ਅੱਜ ਦੀ ਤਰੀਕ ਵਿਚ ਇਹ ਥਰਮਲ ਪਲਾਂਟ ਨਵਾਂ ਬਣਾਇਆ ਜਾਵੇ ਤਾਂ ਇਸ ’ਤੇ ਸਾਢੇ ਪੰਜ ਹਜ਼ਾਰ ਕਰੋੜ ਰੁਪਏ ਖਰਚ ਆਉਣ ਜਦਕਿ ਅਸੀਂ ਇਸ ਨੂੰ 1100 ਕਰੋੜ ਰੁਪਏ ਵਿਚ ਖਰੀਦਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਡੀ ਨੀਅਤ ਖਰਾਬ ਹੰੁਦੀ ਤਾਂ ਸਾਢੇ ਪੰਜ ਹਜ਼ਾਰ ਕਰੋੜ ਰੁਪਏ ਦੇ ਥਰਮਲ ਪਲਾਂਟ ਨੂੰ ਅਸੀਂ 10 ਹਜ਼ਾਰ ਕਰੋੜ ਰੁਪਏ ਵਿਚ ਖਰੀਦਦੇ ਪ੍ਰੰਤੂ ਸਾਡੀ ਨੀਅਤ ਸਾਫ਼ ਹੈ। ਅਸੀਂ ਪੰਜਾਬ ਦੇ ਲੋਕਾਂ ਦੇ ਪੈਸੇ ਪੈਸੇ ਬਚਾਅ ਲਏ। ਹੁਣ ਤੱਕ ਇਹ ਥਰਮਲ ਪਲਾਂਟ ਘਾਟੇ ਵਿਚ ਚੱਲ ਰਿਹਾ ਸੀ ਪ੍ਰੰਤੂ ਹੁਣ ਇਹ ਥਰਮਲ ਪਲਾਂਟ ਮੁਨਾਫ਼ੇ ਵਿਚ ਚੱਲੇਗਾ ਅਤੇ ਪੰਜਾਬ ਦੇ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਏਗਾ। ਇਸ ਮੌਕੇ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਲੋਕ ਸਭਾ ਦੀਆਂ 13 ਦੀਆਂ 13 ਸੀਟਾਂ ਆਮ ਆਦਮੀ ਪਾਰਟੀ ਨੂੰ ਜਿਤਾਉਣ ਦੀ ਅਪੀਲ ਕੀਤੀ।

Check Also

ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗਾ ਕਰਦੀ ਬੀਬੀ ਦੀਆਂ ਤਸਵੀਰਾਂ ਹੋਈਆਂ ਵਾਇਰਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਲਿਆਰਿਆਂ ’ਚ ਮਚਿਆ ਹੜਕੰਪ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ …