21.4 C
Toronto
Saturday, July 18, 2026
spot_img
Homeਭਾਰਤਭਲਕੇ ਹੋ ਸਕਦਾ ਹੈ ਚੋਣਾਂ ਦਾ ਐਲਾਨ

ਭਲਕੇ ਹੋ ਸਕਦਾ ਹੈ ਚੋਣਾਂ ਦਾ ਐਲਾਨ

1ਚੋਣਾਂ ਵਾਲੇ ਪੰਜ ਰਾਜਾਂ ਦੇ ਮੁੱਖ ਚੋਣ ਅਧਿਕਾਰੀਆਂ ਨਾਲ ਚੋਣ ਕਮਿਸ਼ਨ ਦੀ ਹੋਈ ਮੀਟਿੰਗ
ਨਵੀਂ ਦਿੱਲੀ/ਬਿਊਰੋ ਨਿਊਜ਼
ਵਿਧਾਨ ਸਭਾ ਚੋਣਾਂ ਵਾਲੇ ਪੰਜ ਰਾਜਾਂ ਦੇ ਮੁੱਖ ਚੋਣ ਅਧਿਕਾਰੀਆਂ ਨਾਲ ਚੋਣ ਕਮਿਸ਼ਨ ਦੀ ਹੋਈ ਗੱਲਬਾਤ ਤੋਂ ਸਾਫ ਜ਼ਾਹਰ ਹੈ ਕਿ ਭਲਕੇ ਚੋਣਾਂ ਦਾ ਐਲਾਨ ਹੋ ਸਕਦਾ ਹੈ। ਮੀਟਿੰਗ ਵਿਚ ਵੋਟਰ ਸੂਚੀਆਂ ਅਤੇ ਰਾਜਾਂ ਦੀ ਕਾਨੂੰਨ ਵਿਵਸਥਾ ਬਾਰੇ ਗੱਲਬਾਤ ਹੋਈ। ਚੋਣ ਕਮਿਸ਼ਨ ਨੇ ਲੰਘੇ ਕੱਲ੍ਹ ਸੁਰੱਖਿਆ ਬਲਾਂ ਦੀ ਤੈਨਾਤੀ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਸੀ। ਜ਼ਿਕਰਯੋਗ ਹੈ ਕਿ ਪੰਜਾਬ ਸਮੇਤ ਉਤਰ ਪ੍ਰਦੇਸ਼, ਉਤਰਾਖੰਡ, ਗੋਆ, ਅਤੇ ਮਨੀਪੁਰ ਵਿਚ ਵੀ ਚੋਣਾਂ ਹੋਣੀਆਂ ਹਨ। ਜ਼ਿਕਰਯੋਗ ਹੈ ਕਿ ਜੇਕਰ ਭਲਕੇ ਚੋਣਾਂ ਦਾ ਐਲਾਨ ਹੋ ਜਾਂਦਾ ਹੈ ਕਿ ਚੋਣ ਜ਼ਾਬਤਾ ਵੀ ਨਾਲ ਹੀ ਲੱਗ ਜਾਵੇਗਾ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੀ.ਕੇ. ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਚੋਣਾਂ ਦੇ ਸਾਰੇ ਪ੍ਰਬੰਧ ਕਰ ਲਏ ਗਏ ਹਨ। ਇਸ ਦੀ ਰਿਪੋਰਟ ਭਾਰਤੀ ਚੋਣ ਕਮਿਸ਼ਨ ਨੂੰ ਦੇ ਦਿੱਤੀ ਗਈ ਹੈ।

RELATED ARTICLES
POPULAR POSTS