ਚਵਾਨ ਨੂੰ ਰਾਜ ਸਭਾ ’ਚ ਭੇਜ ਸਕਦੀ ਹੈ ਭਾਜਪਾ
ਮੁੰਬਈ/ਬਿਊਰੋ ਨਿਊਜ਼
ਮਹਾਰਾਸ਼ਟਰ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਅਤੇ ਦਿੱਗਜ਼ ਆਗੂ ਅਸ਼ੋਕ ਚੌਹਾਨ ਅੱਜ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਕਾਂਗਰਸ ਦੇ ਸਾਬਕਾ ਐਮ.ਐਲ.ਸੀ. ਰਾਜੁਲਕਰ ਨੇ ਵੀ ਭਾਜਪਾ ਦੀ ਮੈਂਬਰਸ਼ਿਪ ਲੈ ਲਈ ਹੈ। ਮਹਾਰਾਸ਼ਟਰ ਦੇ ਡਿਪਟੀ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਸੂਬਾ ਭਾਜਪਾ ਪ੍ਰਧਾਨ ਚੰਦਰਸ਼ੇਖਰ ਬਾਵਨਕੁਲੇ ਨੇ ਇਨ੍ਹਾਂ ਦੋਵਾਂ ਆਗੂਆਂ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਕੀਤਾ। ਮੀਡੀਆ ਤੋਂ ਜਾਣਕਾਰੀ ਮਿਲੀ ਹੈ ਕਿ ਭਾਰਤੀ ਜਨਤਾ ਪਾਰਟੀ ਹੁਣ ਚੌਹਾਨ ਨੂੰ ਰਾਜ ਸਭਾ ਵਿਚ ਭੇਜ ਸਕਦੀ ਹੈ। ਧਿਆਨ ਰਹੇ ਕਿ ਚੌਹਾਨ ਨੇ ਲੰਘੇ ਕੱਲ੍ਹ 12 ਫਰਵਰੀ ਨੂੰ ਕਾਂਗਰਸ ਪਾਰਟੀ ਵਿਚੋਂ ਅਸਤੀਫਾ ਦੇ ਦਿੱਤਾ ਸੀ ਅਤੇ ਨਾਲ ਹੀ ਵਿਧਾਇਕ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਸੀ। ਕਾਂਗਰਸ ਪਾਰਟੀ ਛੱਡਣ ’ਤੇ ਚਵਾਨ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਕਿਸੇ ਨਾਲ ਕੋਈ ਸ਼ਿਕਾਇਤ ਨਹੀਂ ਹੈ ਅਤੇ ਉਹ ਆਪਣੇ ਸਿਆਸੀ ਕਰੀਅਰ ਦੀ ਇਕ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਅਸ਼ੋਕ ਚੌਹਾਨ ਦੋ ਵਾਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ।