17.5 C
Toronto
Tuesday, September 16, 2025
spot_img
HomeਕੈਨੇਡਾFrontਪੰਜਾਬ ਕਾਂਗਰਸ ਦਿੱਲੀ ਕੂਚ ਕਰ ਰਹੇ ਕਿਸਾਨਾਂ ਦੇ ਹੱਕ ਵਿਚ ਨਿੱਤਰੀ

ਪੰਜਾਬ ਕਾਂਗਰਸ ਦਿੱਲੀ ਕੂਚ ਕਰ ਰਹੇ ਕਿਸਾਨਾਂ ਦੇ ਹੱਕ ਵਿਚ ਨਿੱਤਰੀ

ਕਾਨੂੰਨੀ ਮਦਦ ਲਈ ਹੈਲਪਲਾਈਨ ਨੰਬਰ 82838-35469 ਕੀਤਾ ਗਿਆ ਜਾਰੀ


ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਦਿੱਲੀ ਕੂਚ ਕਰ ਰਹੇ ਕਿਸਾਨਾਂ ਦੇ ਹੱਕ ਵਿਚ ਪੰਜਾਬ ਕਾਂਗਰਸ ਨਿੱਤਰ ਆਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਲੀਗਲ ਟੀਮ ਦੇ ਮੁਖੀ ਵਿਪਨ ਘਈ ਵੱਲੋਂ ਇਸ ਸਬੰਧੀ ਪ੍ਰੈਸ ਕਾਨਫਰੰਸ ਕਰਕੇ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੈਸੇ ਤਾਂ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਰਾਜਨੀਤਿਕ ਦਲ ਉਨ੍ਹਾਂ ਦੇ ਅੰਦੋਲਨ ਵਿਚ ਸ਼ਾਮਲ ਨਹੀਂ ਹੋਣਗੇ। ਪ੍ਰੰਤੂ ਅਜਿਹੀ ਸਥਿਤੀ ’ਚ ਅਸੀਂ ਬੇਸ਼ੱਕ ਅੰਦੋਲਨ ਵਿਚ ਸ਼ਾਮਲ ਨਹੀਂ ਹੋਵਾਂਗੇ ਪ੍ਰੰਤੂ ਕਾਂਗਰਸ ਪਾਰਟੀ ਦੀ ਅੰਦਰੂਨੀ ਸਪੋਰਟ ਕਿਸਾਨਾਂ ਦੇ ਨਾਲ ਰਹੇਗੀ। ਉਨ੍ਹਾਂ ਕਿਸਾਨਾਂ ਨੂੰ ਪੂਰੀ ਤਰ੍ਹਾਂ ਨਾਲ ਫਰੀ 24 ਘੰਟੇ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਜਿਸ ਦੇ ਲਈ ਪੰਜਾਬ ਕਾਂਗਰਸ ਵੱਲੋਂ ਇਕ ਹੈਲਪਲਾਈਨ ਨੰਬਰ 82838-35469 ਜਾਰੀ ਕੀਤਾ ਗਿਆ ਹੈ। ਇਸ ਨੰਬਰ ’ਤੇ ਕਾਲ ਕਰਨ ਤੋਂ ਬਾਅਦ ਤੁਰੰਤ ਪੀੜਤ ਵਿਅਕਤੀ ਨੂੰ ਸਹਾਇਤਾ ਮਿਲੇਗੀ। ਰਾਜਾ ਵੜਿੰਗ ਨੇ ਕਿਸਾਨਾਂ ਨੂੰ ਰੋਕਣ ਲਈ ਕੇਂਦਰ ਅਤੇ ਹਰਿਆਣਾ ਸਰਕਾਰ ਵੱਲੋਂ ਅਪਣਾਏ ਜਾ ਰਹੇ ਹਥਕੰਡਿਆਂ ਦੀ ਵੀ ਸਖਤ ਸ਼ਬਦਾਂ ਵਿਚ ਆਲੋਚਨਾ ਕੀਤੀ।

RELATED ARTICLES
POPULAR POSTS