Breaking News
Home / ਕੈਨੇਡਾ / Front / ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ

ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ

ਕਰੋਨਾ ਕਾਲ ਸਮੇਂ ਚੰਡੀਗੜ੍ਹ ਪੁਲਿਸ ਵੱਲੋਂ ਦਰਜ ਕੀਤੇ ਮਾਮਲੇ ’ਤੇ ਹੁਣ ਨਹੀਂ ਹੋਵੇਗੀ ਸੁਣਵਾਈ


ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਤਿੰਨ ਸਾਲ ਪਹਿਲਾਂ ਕਰੋਨਾ ਕਾਲ ਸਮੇਂ ਧਾਰਾ 188 ਤਹਿਤ ਚੰਡੀਗੜ੍ਹ ਪੁਲਿਸ ਵੱਲੋਂ ਮੀਤ ਹੇਅਰ ਖਿਲਾਫ਼ ਦਰਜ ਕੀਤੇ ਗਏ ਮਾਮਲੇ ’ਤੇ ਹੁਣ ਹਾਈ ਕੋਰਟ ਵਿਚ ਸੁਣਵਾਈ ਨਹੀਂ ਹੋਵੇਗੀ। ਜਦਕਿ ਮੀਤ ਹੇਅਰ ਵੱਲੋਂ ਇਸ ਮਾਮਲੇ ਨੂੰ ਰੱਦ ਕਰਨ ਲਈ ਹਾਈ ਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਗਈ ਸੀ। ਜਿਸ ’ਤੇ ਸੁਣਵਾਈ ਦੌਰਾਨ ਕੋਰਟ ਨੇ ਕਿਹਾ ਕਿ ਕਰੋਨਾ ਕਾਲ ਨਾਲ ਜੁੜੇ ਸਾਰੇ ਮਾਮਲਿਆਂ ’ਤੇ ਹਾਈ ਕੋਰਟ ਦੀ ਇਕ ਬੈਂਚ ਨੇ ਰੋਕ ਲਗਾ ਦਿੱਤੀ ਹੈ। ਜਿਸ ਦੇ ਚਲਦਿਆਂ ਪਟੀਸ਼ਨ ਦੀ ਕੋਈ ਜ਼ਰੂਰਤ ਨਹੀਂ। ਧਿਆਨ ਰਹੇ ਕਿ ਗੁਰਮੀਤ ਸਿੰਘ ਮੀਤ ਹੇਅਰ ਖਿਲਾਫ਼ ਇਹ ਮਾਮਲਾ 24 ਅਕਤੂਬਰ 2020 ਨੂੰ ਚੰਡੀਗੜ੍ਹ ਪੁਲਿਸ ਵੱਲੋਂ ਦਰਜ ਕੀਤਾ ਗਿਆ। ਇਹ ਮਾਮਲਾ ਇਕ ਕਾਂਸਟੇਬਲ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਸੀ ਅਤੇ ਉਨ੍ਹਾਂ ’ਤੇ ਆਰੋਪ ਸੀ ਕਿ ਉਨ੍ਹਾਂ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਲਈ ਪਹੁੰਚੀ। ਇਸੇ ਦੌਰਾਨ ਉਨ੍ਹਾਂ ਨੂੰ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪੰ੍ਰਤੂ ਉਹ ਨਹੀਂ ਰੁਕੇ, ਜਿਸ ਤੋਂ ਬਾਅਦ ਉਨ੍ਹਾਂ ਖਿਲਾਫ਼ ਇਹ ਮਾਮਲਾ ਦਰਜ ਕੀਤਾ ਗਿਆ ਸੀ।

Check Also

ਯੂਪੀ ਦੇ ਹਾਥਰਸ ’ਚ ਧਾਰਮਿਕ ਸਥਾਨ ’ਤੇ ਮਚੀ ਭਗਦੜ-50 ਤੋਂ ਜ਼ਿਆਦਾ ਮੌਤਾਂ

200 ਦੇ ਕਰੀਬ ਵਿਅਕਤੀ ਜ਼ਖਮੀ ਵੀ ਹੋਏ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਵਿਚ ਪੈਂਦੇ ਹਾਥਰਸ ਜ਼ਿਲ੍ਹੇ …