Breaking News
Home / ਕੈਨੇਡਾ / Front / ਸ਼ੰਭੂ ਬੈਰੀਅਰ ’ਤੇ ਹਰਿਆਣਾ ਪੁਲਿਸ ਨੇ ਕਿਸਾਨਾਂ ’ਤੇ ਡਰੋਨ ਰਾਹੀਂ ਅੱਥਰੂ ਗੈਸ ਦੇ ਗੋਲੇ ਛੱਡੇ

ਸ਼ੰਭੂ ਬੈਰੀਅਰ ’ਤੇ ਹਰਿਆਣਾ ਪੁਲਿਸ ਨੇ ਕਿਸਾਨਾਂ ’ਤੇ ਡਰੋਨ ਰਾਹੀਂ ਅੱਥਰੂ ਗੈਸ ਦੇ ਗੋਲੇ ਛੱਡੇ

ਹਰਿਆਣਾ ਨਾਲ ਲੱਗਦੀ ਸਰਹੱਦ ’ਤੇ ਇੰਟਰਨੈੱਟ ਬੰਦ
ਹਾਈਕੋਰਟ ਦਾ ਪੰਜਾਬ, ਹਰਿਆਣਾ ਤੇ ਕੇਂਦਰ ਸਰਕਾਰ ਨੂੰ ਨੋਟਿਸ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨਾਂ ਦੇ ਦਿੱਲੀ ਕੂਚ ਨੂੰ ਰੋਕਣ ਲਈ ਪਟਿਆਲਾ ਜ਼ਿਲ੍ਹੇ ਦੇ ਸੰਭੂ ਬੈਰੀਅਰ ’ਤੇ ਹਰਿਆਣਾ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ’ਚ ਦਾਖਲ ਹੋਣ ਤੋਂ ਰੋਕਣ ਲਈ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਕਈ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ’ਚ ਵੀ ਲੈ ਲਿਆ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਵਿੱਚ ਸ਼ਾਮਲ ਨੌਜਵਾਨਾਂ ਨੇ ਬੈਰੀਕੇਡਾਂ ਨੂੰ ਇਕ ਪਾਸੇ ਕਰਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ  ਹਰਿਆਣਾ ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਡਰੋਨ ਰਾਹੀਂ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਦੇ ਨਾਲ ਪੁਲਿਸ ਨੇ ਕਿਸਾਨਾਂ ’ਤੇ ਜਲ ਤੋਪਾਂ ਦੀ ਵੀ ਵਰਤੋਂ ਕੀਤੀ। ਉਧਰ ਦੂਜੇ ਪਾਸੇ ਖਨੌਰੀ ਬਾਰਡਰ ’ਤੇ ਵੀ ਹਰਿਆਣਾ ’ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਕਿਸਾਨਾਂ ’ਤੇ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਦਾਗੇ ਅਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ। ਇਸੇ ਦੌਰਾਨ ਕਿਸਾਨਾਂ ਦੇ ਦਿੱਲੀ ਕੂਚ ਨੂੰ ਰੋਕਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ ਹੈ। ਹਾਈਕੋਰਟ ਨੇ ਪੰਜਾਬ, ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਭੇਜ ਕੇ ਕਿਹਾ ਹੈ ਕਿ ਇਸ ਮਾਮਲੇ ਨੂੰ ਸੁਹਿਰਦ ਢੰਗ ਨਾਲ ਹੱਲ ਕੀਤਾ ਜਾਵੇ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 15 ਫਰਵਰੀ ਨੂੰ ਹੋਵੇਗੀ।

Check Also

ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ

ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …