Breaking News
Home / ਕੈਨੇਡਾ / Front / ਕਿਸਾਨ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਦੇ ਕਈ ਜ਼ਿਲ੍ਹਿਆਂ ’ਚ ਇੰਟਰਨੈਟ ਸੇਵਾਵਾਂ 15 ਫਰਵਰੀ ਤੱਕ ਮੁਅੱਤਲ

ਕਿਸਾਨ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਦੇ ਕਈ ਜ਼ਿਲ੍ਹਿਆਂ ’ਚ ਇੰਟਰਨੈਟ ਸੇਵਾਵਾਂ 15 ਫਰਵਰੀ ਤੱਕ ਮੁਅੱਤਲ

ਰਾਹੁਲ ਗਾਂਧੀ ਨੇ ਜ਼ਖ਼ਮੀ ਕਿਸਾਨਾਂ ਨਾਲ ਫੋਨ ’ਤੇ ਕੀਤੀ ਗੱਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਕਿਸਾਨਾਂ ਦੇ ‘ਦਿੱਲੀ ਕੂਚ’ ਨੂੰ ਅੱਜ ਦੂਜਾ ਦਿਨ ਹੈ। ਕਿਸਾਨ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ਰਾਹੀਂ ਹਰਿਆਣਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਵਿਚ ਹਨ। ਪਰ ਹਰਿਆਣਾ ਦੀ ਪੁਲਿਸ ਵਲੋਂ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ’ਤੇ ਵੱਡੀਆਂ-ਵੱਡੀਆਂ ਰੋਕਾਂ ਲਗਾ ਕੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਰਿਹਾ ਹੈ। ਉਧਰ ਦੂਜੇ ਪਾਸੇ ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਹਰਿਆਣਾ ਦੇ 7 ਜ਼ਿਲ੍ਹਿਆਂ ਵਿਚ ਇੰਟਰਨੈਟ ਸੇਵਾਵਾਂ ’ਤੇ ਲਗਾਈਆਂ ਗਈਆਂ ਪਾਬੰਦੀਆਂ 15 ਫਰਵਰੀ ਰਾਤ 12 ਵਜੇ ਤੱਕ ਵਧਾ ਦਿੱਤੀਆਂ ਹਨ। ਇਹ ਪਾਬੰਦੀਆਂ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤੇਹਾਬਾਦ ਅਤੇ ਸਿਰਸਾ ਵਿਚ ਲਾਗੂ ਰਹਿਣਗੀਆਂ। ਇਸੇ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਸ਼ੰਭੂ ਬਾਰਡਰ ’ਤੇ ਹਰਿਆਣਾ ਪੁਲਿਸ ਵਲੋਂ ਅੱਥਰੂ ਗੈਸ ਦੇ ਗੋਲੇ ਛੱਡਣ ਕਾਰਨ ਅਤੇ ਰਬੜ ਦੀਆਂ ਗੋਲੀਆਂ ਨਾਲ ਜ਼ਖ਼ਮੀ ਹੋਏ ਕਿਸਾਨਾਂ ਨਾਲ ਫੋਨ ’ਤੇ ਗੱਲਬਾਤ ਕੀਤੀ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਰਾਹੁਲ ਗਾਂਧੀ ਦੀ ਫੋਨ ’ਤੇ ਕਿਸਾਨਾਂ ਨਾਲ ਗੱਲਬਾਤ ਕਰਵਾਈ ਹੈ।

Check Also

ਅਮਰੀਕਾ ਤੇ ਬਿ੍ਟੇਨ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਨਰਿੰਦਰ ਮੋਦੀ ਦੀ ਗਾਰੰਟੀ ਨੂੰ ਦੱਸਿਆ ਝੂਠ ਦਾ ਪੁਲੰਦਾ 

ਚੰਡੀਗੜ੍ਹ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਵੀਰਵਾਰ ਨੂੰ ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ …