0.8 C
Toronto
Wednesday, December 3, 2025
spot_img
HomeਕੈਨੇਡਾFrontਸ਼ੋ੍ਰਮਣੀ ਅਕਾਲੀ ਦਲ ਨੇ ਭਲਕੇ ਵੀਰਵਾਰ ਨੂੰ ਸੱਦੀ ਕੋਰ ਕਮੇਟੀ ਦੀ ਮੀਟਿੰਗ

ਸ਼ੋ੍ਰਮਣੀ ਅਕਾਲੀ ਦਲ ਨੇ ਭਲਕੇ ਵੀਰਵਾਰ ਨੂੰ ਸੱਦੀ ਕੋਰ ਕਮੇਟੀ ਦੀ ਮੀਟਿੰਗ

ਸੁਖਬੀਰ ਬਾਦਲ ਨੇ ਭਲਕੇ ਕੱਢੀ ਜਾਣ ਵਾਲੀ ਪੰਜਾਬ ਬਚਾਓ ਯਾਤਰਾ ਵੀ ਕੀਤੀ ਮੁਲਤਵੀ


ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਨੇ ਭਲਕੇ ਵੀਰਵਾਰ ਨੂੰ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਬਾਅਦ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਚ ਹੋਵੇਗੀ ਅਤੇ ਇਸ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸਾਰੇ ਆਗੂ ਮੌਜੂਦ ਰਹਿਣਗੇ। ਮੀਟਿੰਗ ਸਬੰਧੀ ਜਾਣਕਾਰੀ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਸ਼ੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਪੋਸਟ ਪਾ ਕੇ ਦਿੱਤੀ ਗਈ। ਉਨ੍ਹਾਂ ਦੱਸਿਆ ਕਿਸਾਨ ਅੰਦੋਲਨ ਦੇ ਚਲਦਿਆਂ ਪੰਜਾਬ ਅੰਦਰ ਬਣੇ ਮੌਜੂਦਾ ਹਾਲਾਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਮੀਟਿੰਗ ਸੱਦੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪਾਰਟੀ ਦੀ ਭਵਿੱਖ ਸਬੰਧੀ ਰਣਨੀਤੀ ਤੈਅ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਲਕੇ ਵੀਰਵਾਰ ਨੂੰ ਫਿਰੋਜ਼ਪੁਰ ਅਤੇ ਫਰੀਦਕੋਟ ਵਿਧਾਨ ਸਭਾ ਹਲਕਿਆਂ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਵਿਚੋਂ ਗੁਜਰਨ ਵਾਲੀ ਪੰਜਾਬ ਬਚਾਓ ਯਾਤਰਾ ਨੂੰ ਵੀ ਮੁਲਤਵੀ ਕਰ ਦਿੱਤਾ ਹੈ।

RELATED ARTICLES
POPULAR POSTS