Home / ਪੰਜਾਬ / ਕੈਪਟਨ ਅਮਰਿੰਦਰ ਨੇ ਨਿਤੀਸ਼ ਕੁਮਾਰ ਨਾਲ ਕੀਤੀ ਗੈਰ ਰਸਮੀ ਮੁਲਾਕਾਤ

ਕੈਪਟਨ ਅਮਰਿੰਦਰ ਨੇ ਨਿਤੀਸ਼ ਕੁਮਾਰ ਨਾਲ ਕੀਤੀ ਗੈਰ ਰਸਮੀ ਮੁਲਾਕਾਤ

2ਪੰਜਾਬ ਵਿਧਾਨ ਸਭਾ ਚੋਣਾਂ ‘ਚ ਪ੍ਰਚਾਰ ਲਈ ਦਿੱਤਾ ਸੱਦਾ
ਪਟਨਾ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਗੈਰ ਰਸਮੀ ਮੁਲਾਕਾਤ ਕੀਤੀ ਹੈ। ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦੇ ਇਤਿਹਾਸਿਕ ਮੌਕੇ ‘ਤੇ ਹਿੱਸਾ ਲੈਣ ਲਈ ਕੈਪਟਨ ਪਟਨਾ ਸਾਹਿਬ ਪਹੁੰਚੇ ਸਨ। ਕੈਪਟਨ ਅਮਰਿੰਦਰ ਤੇ ਆਸ਼ਾ ਕੁਮਾਰੀ ਨੇ ਬਿਹਾਰ ਦੇ ਮੁੱਖ ਮੰਤਰੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਲਈ ਪ੍ਰਚਾਰ ਦਾ ਸੱਦਾ ਵੀ ਦਿੱਤਾ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਬਿਹਾਰ ਵਿਚ ਕਾਂਗਰਸ ਤੇ ਨਿਤੀਸ਼ ਦੀ ਜਨਤਾ ਦਲ ਯੂਨਾਈਟਿਡ ਦਾ ਗਠਜੋੜ ਚੰਗਾ ਕੰਮ ਕਰ ਰਿਹਾ ਹੈ ਅਤੇ ਦੋਵਾਂ ਪਾਰਟੀਆਂ ਨੂੰ ਇਕ ਦੂਜੇ ਤੋਂ ਬਹੁਤ ਕੁਝ ਸਿੱਖਣ ਨੂੰ ਮਿੱਲਿਆ ਹੈ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਨੇ ਨਿਤੀਸ਼ ਕੁਮਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸਮਰਥਨ ਦੇਣ ਲਈ ਕਿਹਾ ਹੈ ਅਤੇ ਉਮੀਦ ਕਰਦੇ ਹਨ ਕਿ ਇਸ ‘ਤੇ ਉਨ੍ਹਾਂ ਦਾ ਸਮਰਥਨ ਮਿੱਲੇਗਾ।

Check Also

ਕਿਸਾਨ ਅੰਦੋਲਨ ਖਤਮ ਕਰਵਾਉਣ ਲਈ ਸਰਕਾਰ ਘੜ ਰਹੀ ਹੈ ਸਾਜਿਸ਼ : ਡੱਲੇਵਾਲ

ਕਿਸਾਨ ਵੀਰਾਂ ਨੂੰ ਅੰਦੋਲਨ ’ਚ ਡਟੇ ਰਹਿਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚੇ …