Breaking News
Home / ਕੈਨੇਡਾ / Front / ਕਿਸਾਨ ਜਥੇਬੰਦੀਆਂ ਨੇ ਪੰਜਾਬ ’ਚ ਰੇਲ ਗੱਡੀਆਂ ਦਾ ਚਾਰ ਘੰਟੇ ਰੱਖਿਆ ਚੱਕਾ ਜਾਮ

ਕਿਸਾਨ ਜਥੇਬੰਦੀਆਂ ਨੇ ਪੰਜਾਬ ’ਚ ਰੇਲ ਗੱਡੀਆਂ ਦਾ ਚਾਰ ਘੰਟੇ ਰੱਖਿਆ ਚੱਕਾ ਜਾਮ

ਸਮੁੱਚੇ ਪੰਜਾਬ ਦੇ ਟੋਲ ਪਲਾਜ਼ੇ ਵੀ 11 ਤੋਂ 2 ਵਜੇ ਤੱਕ ਕਿਸਾਨਾਂ ਨੇ ਰੱਖੇ ਟੋਲ ਮੁਕਤ


ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਨੇ ਵੱਡਾ ਰੂਪ ਧਾਰ ਲਿਆ ਹੈ। ਕਿਸਾਨਾਂ ’ਤੇ ਹਰਿਆਣਾ ਸਰਕਾਰ ਵੱਲੋਂ ਦਾਗੇ ਗਏ ਅੱਥਰੂ ਗੈਸ ਦੇ ਗੋਲੇ ਅਤੇ ਪਲਾਸਟਿਕ ਦੀਆਂ ਗੋਲੀਆਂ ਤੋਂ ਬਾਅਦ ਪੰਜਾਬ ਦੀਆਂ ਬਾਕੀ ਕਿਸਾਨ ਜਥੇਬੰਦੀਆਂ ਵੀ ਭੜਕ ਉਠੀਆਂ ਹਨ। ਜਿਸ ਦੇ ਚਲਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਸਮੁੱਚੇ ਪੰਜਾਬ ਦੇ ਟੋਲ ਪਲਾਜ਼ੇ ਫਰੀ ਕਰ ਦਿੱਤੇ। ਉਧਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ 6 ਜ਼ਿਲ੍ਹਿਆਂ ਲੁਧਿਆਣਾ, ਅੰਮਿ੍ਰਤਸਰ, ਬਠਿੰਡਾ, ਬਰਨਾਲਾ, ਫਤਿਹਗੜ੍ਹ ਸਾਹਿਬ ਅਤੇ ਮੋਗਾ ’ਚ ਟਰੇਨਾਂ ਦਾ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਉਧਰ ਭਾਰਤੀ ਕਿਸਾਨ ਯੂਨੀਅਨ ਚਡੂਨੀ ਦੇ ਪ੍ਰਧਾਨ ਗੁਰਨਾਮ ਸਿੰਘ ਚਡੂਨੀ ਨੇ ਕਿਹਾ ਕਿ ਅੰਦੋਲਨ ਕਰ ਰਹੇ ਕਿਸਾਨ ਆਪਣੇ ਹੀ ਦੇਸ਼ ਦੇ ਹਨ ਪ੍ਰੰਤੂ ਕੇਂਦਰ ਅਤੇ ਹਰਿਆਣਾ ਸਰਕਾਰ ਵੱਲੋਂ ਮਿਲ ਕੇ ਉਨ੍ਹਾਂ ਦੇ ਨਾਲ ਦੇਸ਼ ਦੇ ਦੁਸ਼ਮਣ ਫੌਜੀਆਂ ਵਰਗਾਂ ਵਿਵਹਾਰ ਕੀਤਾ ਜਾ ਰਿਹਾ ਹੈ। ਹਰਿਆਣਾ ਸਰਕਾਰ ਵੱਲੋਂ ਸੜਕਾਂ ’ਤੇ ਕਿੱਲ, ਦੀਵਾਰਾਂ ਅਤੇ ਬੈਰੀਕੇਡ ਲਗਾ ਕੇ ਕਿਸਾਨਾਂ ਤੋਂ ਉਨ੍ਹਾਂ ਦੇ ਸੰਘਰਸ਼ ਕਰਨ ਦਾ ਹੱਕ ਖੋਹਿਆ ਜਾ ਰਿਹਾ ਹੈ। ਉਨ੍ਹਾਂ ਕੇਂਦਰ ਅਤੇ ਹਰਿਆਣਾ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਦੇ ਸਬਰ ਨੂੰ ਨਾ ਪਰਖੋ ਅਤੇ ਜੇਕਰ ਕਿਤੇ ਕਿਸਾਨਾਂ ਦੇ ਸਬਰ ਦਾ ਬੰਨ੍ਹ ਟੁੱਟ ਗਿਆ ਤਾਂ ਫਿਰ ਉਹ ਸੰਭਾਲਣੇ ਔਖੇ ਹੋ ਜਾਣਗੇ ਅਤੇ ਅਜਿਹੀ ਸਥਿਤੀ ’ਚ ਉਹ ਵੀ ਪੰਜਾਬ ਦੇ ਕਿਸਾਨਾਂ ਦੇ ਨਾਲ ਖੜ੍ਹਨਗੇ।

Check Also

ਵਿਸ਼ਵ ਕੱਪ ਜੇਤੂ ਕ੍ਰਿਕਟ ਟੀਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਟੀਮ ਇੰਡੀਆ ਵੱਲੋਂ ਮੁੰਬਈ ’ਚ ਕੀਤੀ ਗਈ ਵਿਕਟਰੀ ਪਰੇਡ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …