22.3 C
Toronto
Wednesday, September 17, 2025
spot_img
HomeਕੈਨੇਡਾFrontਪੰਜਾਬ ਕਾਂਗਰਸ ਨੇ ਹਰਿਆਣਾ ਦੇ ਗ੍ਰਹਿ ਮੰਤਰੀ ਖਿਲਾਫ ਕੇਸ ਦਰਜ ਕਰਨ ਦੀ...

ਪੰਜਾਬ ਕਾਂਗਰਸ ਨੇ ਹਰਿਆਣਾ ਦੇ ਗ੍ਰਹਿ ਮੰਤਰੀ ਖਿਲਾਫ ਕੇਸ ਦਰਜ ਕਰਨ ਦੀ ਕੀਤੀ ਮੰਗ

ਰਾਜਾ ਵੜਿੰਗ ਦੀ ਅਗਵਾਈ ’ਚ ਪੰਜਾਬ ਦੇ ਮੁੱਖ ਸਕੱਤਰ ਨੂੰ ਸੌਂਪਿਆ ਮੰਗ ਪੱਤਰ


ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਵੱਲ ਕੂਚ ਕਰ ਰਹੇ ਪੰਜਾਬ ਦੇ ਕਿਸਾਨਾਂ ’ਤੇ ਕੇਂਦਰ ਸਰਕਾਰ ਦੀ ਸ਼ਹਿ ’ਤੇ ਹਰਿਆਣਾ ਸਰਕਾਰ ਵੱਲੋਂ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਚਲਾਉਣ ਦਾ ਮਾਮਲਾ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਸ ਮਾਮਲੇ ’ਚ ਪੰਜਾਬ ਕਾਂਗਰਸ ਦੇ ਇਕ ਵਫਦ ਵੱਲੋਂ ਰਾਜਾ ਵੜਿੰਗ ਦੀ ਅਗਵਾਈ ’ਚ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ। ਪੰਜਾਬ ਕਾਂਗਰਸ ਦੀ ਮੰਗ ਹੈ ਕਿ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਖਿਲਾਫ ਕੇਸ ਦਰਜ ਦੇ ਹੁਕਮ ਜਾਰੀ ਕੀਤੇ ਜਾਣ। ਇਸ ਤੋਂ ਇਲਾਵਾ ਉਨ੍ਹਾਂ ਅੰਬਾਲਾ ਦੇ ਐਸਪੀ ਅਤੇ ਹੋਰ ਪੁਲਿਸ ਅਧਿਕਾਰੀਆਂ ਖਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮੌਕੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਕਿਸਾਨਾਂ ’ਤੇ ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਛੱਡਣੇ ਅਤੇ ਰਬੜ ਦੀਆਂ ਗੋਲੀਆਂ ਚਲਾਉਣ ਦਾ ਮਾਮਲਾ ਗੰਭੀਰ ਹੈ ਅਤੇ ਉਨ੍ਹਾਂ ਹਰਿਆਣਾ ਪੁਲਿਸ ਦੀ ਇਸ ਕਾਰਵਾਈ ਨੂੰ ਗਲਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਹਰਿਆਣਾ ਪੁਲਿਸ ਨੇ ਪੰਜਾਬ ਦੇ ਇਲਾਕੇ ਵਿਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਅੱਤਿਆਚਾਰ ਕੀਤਾ ਹੈ। ਇਸ ਦੌਰਾਨ ਕਈ ਕਿਸਾਨਾਂ ਦੀਆਂ ਅੱਖਾਂ, ਸਿਰ, ਗਰਦਨ ਆਦਿ ’ਤੇ ਗੰਭੀਰ ਸੱਟਾਂ ਲੱਗੀਆਂ ਹਨ। ਰਾਜਾ ਵੜਿੰਗ ਨੇ ਕਿਹਾ ਕਿ ਨੈਸ਼ਨਲ ਹਾਈਵੇ ਪੂਰੇ ਦੇਸ਼ ਦੀ ਸੰਪਤੀ ਹੈ ਅਤੇ ਉਸ ’ਤੇ ਜਾਣ ਦਾ ਕਿਸਾਨਾਂ ਨੂੰ ਪੂਰਾ ਅਧਿਕਾਰ ਹੈ ਪ੍ਰੰਤੂ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਜਾਣਬੁੱਝ ਕੇ ਦਿੱਲੀ ਜਾਣ ਤੋਂ ਰੋਕਿਆ ਜਾ ਰਿਹਾ ਹੈ।

RELATED ARTICLES
POPULAR POSTS