11.6 C
Toronto
Wednesday, March 11, 2026
spot_img
Homeਭਾਰਤਕੈਪਟਨ ਅਮਰਿੰਦਰ ਨੇ ਸ੍ਰੀ ਪਟਨਾ ਸਾਹਿਬ 'ਚ ਕੀਤੀ ਅਰਦਾਸ

ਕੈਪਟਨ ਅਮਰਿੰਦਰ ਨੇ ਸ੍ਰੀ ਪਟਨਾ ਸਾਹਿਬ ‘ਚ ਕੀਤੀ ਅਰਦਾਸ

4ਸੰਗਤਾਂ ‘ਚ ਕੀਤੀ ਲੰਗਰ ਦੀ ਸੇਵਾ, ਨਿਤੀਸ਼ ਕੁਮਾਰ ਦੀ ਵੀ ਕੀਤੀ ਸ਼ਲਾਘਾ
ਪਟਨਾ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦੇ ਜਸ਼ਨਾਂ ਮੌਕੇ ਅੱਜ ਤਖਤ ਸ੍ਰੀ ਪਟਨਾ ਸਾਹਿਬ ਵਿਚ ਅਰਦਾਸ ਕੀਤੀ। ਕੈਪਟਨ ਅਮਰਿੰਦਰ ਨੇ ਪਰਿਕਰਮਾ ਕਰਨ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ ਵਿਚ ਅਰਦਾਸ ‘ਚ ਹਿੱਸਾ ਲਿਆ। ਪ੍ਰਕਾਸ਼ ਉਤਸਵ ਕਮੇਟੀ ਦੇ ਚੇਅਰਮੈਨ ਵੱਲੋਂ ਕੈਪਟਨ ਦਾ ਸਵਾਗਤ ਵੀ ਕੀਤਾ ਗਿਆ। ਕੈਪਟਨ ਨੇ ਚੱਲ ਰਹੇ ਲੰਗਰ ਵਿਚ ਸੇਵਾ ਵੀ ਕੀਤੀ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਉਨ੍ਹਾਂ ਵਾਸਤੇ ਇਕ ਖੁਸ਼ੀ ਦਾ ਮੌਕਾ ਹੈ, ਕਿਉਂਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਧਰਮ ਦੇ ਇਤਿਹਾਸ ਨੂੰ ਰੂਪ ਦੇਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਕੈਪਟਨ ਨੇ ਗਾਂਧੀ ਮੈਦਾਨ ਵਿਚ ਸੰਗਤਾਂ ਨੂੰ ਸੰਬੋਧਨ ਵੀ ਕੀਤਾ। ਇਸ ਦੌਰਾਨ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੇ ਜਸ਼ਨਾਂ ਦੀ ਸਫਲਤਾ ਲਈ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤੇ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਗਏ ਸ਼ਾਨਦਾਰ ਪ੍ਰਬੰਧਾਂ ਦੀ ਕੈਪਟਨ ਅਮਰਿੰਦਰ ਨੇ ਸ਼ਲਾਘਾ ਕੀਤੀ।

RELATED ARTICLES
POPULAR POSTS