Breaking News
Home / ਭਾਰਤ / ਲਖੀਮਪੁਰ ਖੀਰੀ ਹਿੰਸਾ: ਆਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ ਵਿੱਚ ਵਾਧਾ

ਲਖੀਮਪੁਰ ਖੀਰੀ ਹਿੰਸਾ: ਆਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ ਵਿੱਚ ਵਾਧਾ

ਸੁਪਰੀਮ ਕੋਰਟ ਰਜਿਸਟਰੀ ਨੂੰ ਟਰਾਇਲ ਕੋਰਟ ਤੋਂ ਕੇਸ ਦੀ ਪ੍ਰਗਤੀ ਰਿਪੋਰਟ ਹਾਸਲ ਕਰਨ ਦੇ ਦਿੱਤੇ ਨਿਰਦੇਸ਼
ਨਵੀਂ ਦਿੱਲੀ : ਸੁਪਰੀਮ ਕੋਰਟ ਨੇ 2021 ਦੇ ਲਖੀਮਪੁਰ ਖੀਰੀ ਹਿੰਸਾ ਦੇ ਮਾਮਲੇ ‘ਚ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ ‘ਚ ਹੋਰ ਵਾਧਾ ਕਰ ਦਿੱਤਾ ਹੈ। ਜਸਟਿਸ ਸੂਰਿਆ ਕਾਂਤ ਅਤੇ ਕੇ ਵੀ ਵਿਸ਼ਵਨਾਥਨ ਦੇ ਬੈਂਚ ਨੇ ਸੁਪਰੀਮ ਕੋਰਟ ਰਜਿਸਟਰੀ ਨੂੰ ਨਿਰਦੇਸ਼ ਦਿੱਤੇ ਕਿ ਉਹ ਟਰਾਇਲ ਕੋਰਟ ਤੋਂ ਕੇਸ ਦੀ ਪ੍ਰਗਤੀ ਬਾਰੇ ਰਿਪੋਰਟ ਹਾਸਲ ਕਰਨ ਅਤੇ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ।
ਸਿਖਰਲੀ ਅਦਾਲਤ ਨੇ ਪਿਛਲੇ ਸਾਲ 26 ਸਤੰਬਰ ਨੂੰ ਮਿਸ਼ਰਾ ਦੀਆਂ ਜ਼ਮਾਨਤ ਸ਼ਰਤਾਂ ਨੂੰ ਨਰਮ ਕਰਦਿਆਂ ਉਸ ਨੂੰ ਕੌਮੀ ਰਾਜਧਾਨੀ ਖੇਤਰ (ਐੱਨਸੀਆਰ) ਵਿੱਚ ਜਾਣ ਅਤੇ ਉਥੇ ਠਹਿਰਨ ਦੀ ਇਜਾਜ਼ਤ ਦੇ ਦਿੱਤੀ ਸੀ ਤਾਂ ਜੋ ਉਹ ਆਪਣੀ ਬਿਮਾਰ ਮਾਂ ਦੀ ਦੇਖਭਾਲ ਅਤੇ ਧੀ ਦਾ ਇਲਾਜ ਕਰਵਾ ਸਕੇ। ਮਿਸ਼ਰਾ ਨੂੰ ਦਿੱਲੀ ‘ਚ ਕਿਸੇ ਸਰਕਾਰੀ ਸਮਾਗਮ ‘ਚ ਹਿੱਸਾ ਨਾ ਲੈਣ ਅਤੇ ਕੇਸ ਬਾਰੇ ਮੀਡੀਆ ਵਿੱਚ ਬਿਆਨ ਨਾ ਦੇਣ ਦੀ ਵੀ ਹਦਾਇਤ ਕੀਤੀ ਗਈ ਸੀ। ਪੇਸ਼ੀ ਨੂੰ ਛੱਡ ਕੇ ਉਸ ਨੂੰ ਉੱਤਰ ਪ੍ਰਦੇਸ਼ ਨਾ ਜਾਣ ਦੇ ਵੀ ਨਿਰਦੇਸ਼ ਦਿੱਤੇ ਗਏ ਸਨ।
ਅਦਾਲਤ ਵੱਲੋਂ 25 ਜਨਵਰੀ ਨੂੰ ਮਿਸ਼ਰਾ ‘ਤੇ ਲਾਈਆਂ ਗਈਆਂ ਸ਼ਰਤਾਂ ਹੁਣ ਅੱਗੇ ਵੀ ਜਾਰੀ ਰਹਿਣਗੀਆਂ। ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲੇ ਦੇ ਤਿਕੁਨੀਆ ਵਿੱਚ 3 ਅਕਤੂਬਰ, 2021 ਵਿੱਚ ਹੋਈ ਹਿੰਸਾ ਦੌਰਾਨ ਚਾਰ ਕਿਸਾਨਾਂ ਸਮੇਤ ਅੱਠ ਵਿਅਕਤੀ ਮਾਰੇ ਗਏ ਸਨ।

Check Also

ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਪਈਆਂ ਵੋਟਾਂ

ਹਿਸਾਰ ’ਚ ਕਾਂਗਰਸੀ ਅਤੇ ਭਾਜਪਾ ਵਰਕਰ ਆਪਸ ਵਿਚ ਭਿੜੇ ਚੰਡੀਗੜ੍ਹ/ਬਿਊਰੋ ਨਿਊਜ਼ : 90 ਸੀਟਾਂ ਵਾਲੀ …