-6.1 C
Toronto
Sunday, December 14, 2025
spot_img
Homeਭਾਰਤਪੰਜਾਬ ਤੇ ਹਰਿਆਣਾ ਹਾਈਕੋਰਟ ਦੇ 10 ਵਧੀਕ ਜੱਜਾਂ ਨੂੰ ਸਥਾਈ ਜੱਜ ਨਿਯੁਕਤ...

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ 10 ਵਧੀਕ ਜੱਜਾਂ ਨੂੰ ਸਥਾਈ ਜੱਜ ਨਿਯੁਕਤ ਕਰਨ ਦੀ ਸਿਫ਼ਾਰਿਸ਼

ਨਵੀਂ ਦਿੱਲੀ : ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਹੇਠਲੇ ਸੁਪਰੀਮ ਕੋਰਟ ਕੌਲਿਜੀਅਮ ਨੇ 13 ਵਧੀਕ ਜੱਜਾਂ ਨੂੰ ਤਿੰਨ ਹਾਈ ਕੋਰਟਾਂ ਦੇ ਸਥਾਈ ਜੱਜ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਿਸ਼ ਕੀਤੀ ਹੈ। ਇਨ੍ਹਾਂ ‘ਚ ਪੰਜਾਬ ਹਰਿਆਣਾ ਹਾਈ ਕੋਰਟ ਦੇ 10 ਵਧੀਕ ਜੱਜਾਂ ਨੂੰ ਸਥਾਈ ਜੱਜ ਨਿਯੁਕਤ ਕਰਨ ਦੀ ਸਿਫ਼ਾਰਿਸ਼ ਵੀ ਸ਼ਾਮਲ ਹੈ। ਇਨ੍ਹਾਂ ‘ਚ ਜੱਜ ਜਸਟਿਸ ਕੁਲਦੀਪ ਤਿਵਾੜੀ, ਗੁਰਬੀਰ ਸਿੰਘ, ਦੀਪਕ ਗੁਪਤਾ, ਅਮਰਜੋਤ ਭੱਟੀ, ਰਿਤੂ ਟੈਗੋਰ, ਮਨੀਸ਼ਾ ਬੱਤਰਾ, ਹਰਪ੍ਰੀਤ ਕੌਰ ਜੀਵਨ, ਸੁਖਵਿੰਦਰ ਕੌਰ, ਸੰਜੀਵ ਬੇਰੀ ਅਤੇ ਵਿਕਰਮ ਅਗਰਵਾਲ ਦੇ ਨਾਮ ਸ਼ਾਮਲ ਹਨ। ਕੌਲਿਜੀਅਮ ਦੀ ਹੋਈ ਮੀਟਿੰਗ ਦੌਰਾਨ ਜਸਟਿਸ ਬੋਪੰਨਾ ਵੀ. ਲਕਸ਼ਮੀ ਨਰਸਿਮਾ ਚੱਕਰਵਰਤੀ ਅਤੇ ਟੀ ਮਲਿਕਾਰਜੁਨ ਰਾਓ ਨੂੰ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਪੱਕੇ ਜੱਜ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਿਸ਼ ਕੀਤੀ ਗਈ।

 

RELATED ARTICLES
POPULAR POSTS