ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਚੁਕਾਈ ਅਹੁਦੇ ਦੀ ਸਹੁੰ
ਨਵੀਂ ਦਿੱਲੀ/ਬਿਊਰੋ ਨਿਊਜ਼
ਜਸਟਿਸ ਜਗਦੀਸ਼ ਸਿੰਘ ਖੇਹਰ ਦੇਸ਼ ਦੇ 44ਵੇਂ ਚੀਫ਼ ਜਸਟਿਸ ਬਣ ਗਏ ਹਨ। ਅੱਜ ਉਨ੍ਹਾਂ ਨੇ ਰਾਸ਼ਟਰਪਤੀ ਭਵਨ ਵਿਚ ਆਪਣੇ ਅਹੁਦੇ ਨੂੰ ਸਵੀਕਾਰ ਕੀਤਾ। ਚੀਫ ਜਸਟਿਸ ਖੇਹਰ ਨੂੰ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਦੇਸ਼ ਦੇ 44ਵੇਂ ਚੀਫ ਜਸਟਿਸ ਦੇ ਅਹੁਦੇ ਦੀ ਸਹੁੰ ਚੁਕਾਈ। ਜਸਟਿਸ ਖੇਹਰ 13 ਸਤੰਬਰ 2011 ਨੂੰ ਸੁਪਰੀਮ ਕੋਰਟ ਦੇ ਜੱਜ ਨਿਯੁਕਤ ਹੋਏ ਸਨ। ਸਹੁੰ ਚੁੱਕ ਸਮਾਗਮ ਸਮੇਂ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ-ਮੰਡਲ ਦੇ ਕਈ ਮੈਂਬਰ, ਸੁਪਰੀਮ ਕੋਰਟ ਦੇ ਜੱਜ ਅਤੇ ਕਈ ਹੋਰ ਵਿਅਕਤੀ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਦੇ 64 ਸਾਲ ਦੇ ਜਗਦੀਸ਼ ਸਿੰਘ ਖੇਹਰ ਪਹਿਲੇ ਅਜਿਹੇ ਸਿੱਖ ਹਨ ਜੋ ਮੁੱਖ ਜੱਜ ਬਣੇ ਹਨ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …