ਨਵੀਂ ਦਿੱਲੀ : ਭਾਰਤ ਦੇ ਸੂਬੇ ਕੇਰਲ ਦੇ ਚਾਰ ਮੈਂਬਰਾਂ ਦਾ ਪਰਿਵਾਰ ਅਮਰੀਕਾ ਵਿਚ ਕੈਲੀਫੋਰਨੀਆ ਦੇ ਸਾਨ ਮਾਟੇਓ ‘ਚ ਆਪਣੇ ਘਰ ਵਿੱਚ ਮ੍ਰਿਤਕ ਮਿਲਿਆ। ਚਾਰਾਂ ਦੀ ਪਛਾਣ ਆਨੰਦ ਸੁਜੀਤ ਹੈਨਰੀ (42), ਪਤਨੀ ਐਲਿਸ ਪ੍ਰਿਯੰਕਾ (40) ਅਤੇ ਉਨ੍ਹਾਂ ਦੇ ਜੁੜਵਾਂ ਬੱਚਿਆਂ ਨੌਹ ਅਤੇ ਨੀਥਨ (4) ਵਜੋਂ ਹੋਈ ਹੈ। ਪੁਲਿਸ ਮੁਤਾਬਕ ਹੈਨਰੀ ਤੇ ਐਲਿਸ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ, ਜਦਕਿ ਬਾਕੀ ਦੋ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ। ਦੋਵੇਂ ਬੱਚੇ ਬੈੱਡਰੂਮ ਦੇ ਅੰਦਰ ਮ੍ਰਿਤਕ ਪਾਏ ਗਏ। ਉਨ੍ਹਾਂ ਦੀ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਹੈਨਰੀ ਅਤੇ ਐਲਿਸ ਆਈਟੀ ਪੇਸ਼ੇਵਰ ਸਨ, ਜੋ ਨੌਂ ਸਾਲਾਂ ਤੋਂ ਅਮਰੀਕਾ ਵਿੱਚ ਰਹਿ ਰਹੇ ਸਨ। ਸਾਨ ਫਰਾਂਸਿਸਕੋ ਵਿੱਚ ਭਾਰਤੀ ਕੌਂਸਲੇਟ ਭਾਰਤ ਵਿੱਚ ਪਰਿਵਾਰ ਦੇ ਸੰਪਰਕ ਵਿੱਚ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …