ਪ੍ਰਤਾਪ ਬਾਜਵਾ ਨੇ ਕਿਹਾ, ਸੱਤਾ ਹਾਸਲ ਕਰਨ ਲਈ 30 ਦਿਨ ਕਾਫੀ
ਅਕਾਲੀ-ਭਾਜਪਾ ਆਗੂਆਂ ਨੂੰ ਹੁਣ ਸੱਚਾਈ ਦਾ ਪਤਾ ਲੱਗੇਗਾ : ਵੜੈਚ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਨ ਹੁੰਦਿਆਂ ਹੀ ਰਾਜਨੀਤਕ ਪਾਰਟੀਆਂ ਨੇ ਆਪਣੀ-ਆਪਣੀ ਜਿੱਤ ਦੇ ਦਾਅਵੇ ਠੋਕਣੇ ਸ਼ੁਰੂ ਕਰ ਦਿੱਤੇ ਹਨ। ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਹੈ ਕਿ ਸੱਤਾ ਹਾਸਲ ਕਰਨ ਲਈ ਇਹ 30 ਦਿਨ ਕਾਫੀ ਹਨ। ਦੂਸਰੇ ਪਾਸੇ ਆਮ ਆਦਮੀ ਪਾਰਟੀ ਨੇ ਵੀ ਆਪਣੀ ਜਿੱਤ ਦਾ ਦਾਅਵਾ ਕੀਤਾ ਹੈ। ‘ਆਪ’ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਦਾ ਕਹਿਣਾ ਹੈ ਕਿ ਹੁਣ ਅਕਾਲੀ ਦਲ ਤੇ ਭਾਜਪਾ ਆਗੂਆਂ ਨੂੰ ਸੱਚਾਈ ਦਾ ਪਤਾ ਲੱਗੇਗਾ, ਜਦ ਉਹ ਲਾਲ ਬੱਤੀ ਵਾਲੀਆਂ ਗੱਡੀਆਂ ਤੇ ਹੈਲੀਕਪਟਰਾਂ ਵਿਚੋਂ ਹੇਠਾਂ ਉੱਤਰਨਗੇ। ਦਿੱਲੀ ਦੀ ਜਿੱਤ ਤੋਂ ਬਾਅਦ ਹੁਣ ‘ਆਪ’ ਦਾ ਪੂਰਾ ਦਾਰੋਮਦਾਰ ਪੰਜਾਬ ਚੋਣਾਂ ‘ਤੇ ਹੈ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …