8.2 C
Toronto
Friday, November 7, 2025
spot_img
Homeਪੰਜਾਬਪੰਜਾਬੀ ਲੇਖਕ ਤੇ ਸਾਹਿਤ ਅਕਾਦਮੀ ਪੁਰਸਕਾਰ ਜੇਤੂ ਉੱਘੇ ਕਹਾਣੀਕਾਰ ਸੁਖਜੀਤ ਸਿੰਘ ਦਾ...

ਪੰਜਾਬੀ ਲੇਖਕ ਤੇ ਸਾਹਿਤ ਅਕਾਦਮੀ ਪੁਰਸਕਾਰ ਜੇਤੂ ਉੱਘੇ ਕਹਾਣੀਕਾਰ ਸੁਖਜੀਤ ਸਿੰਘ ਦਾ ਦੇਹਾਂਤ

ਸਾਹਿਤਕ ਜਗਤ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਜਲੰਧਰ/ਬਿਊਰੋ ਨਿਊਜ਼ : ਪੰਜਾਬੀ ਦੇ ਉੱਘੇ ਕਹਾਣੀਕਾਰ ਅਤੇ ਸਾਹਿਤ ਅਕਾਦਮੀ ਪੁਰਸਕਾਰ ਜੇਤੂ ਸੁਖਜੀਤ ਸਿੰਘ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ ਕਈ ਦਿਨਾਂ ਤੋਂ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਇਲਾਜ ਅਧੀਨ ਸਨ। ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਡਾਕਟਰ ਲਖਵਿੰਦਰ ਸਿੰਘ ਜੌਹਲ, ਸੀਨੀਅਰ ਮੀਤ ਪ੍ਰਧਾਨ ਡਾਕਟਰ ਸ਼ਿਆਮ ਸੁੰਦਰ ਦੀਪਤੀ ਅਤੇ ਜਨਰਲ ਸਕੱਤਰ ਡਾਕਟਰ ਗੁਰ ਇਕਬਾਲ ਸਿੰਘ ਨੇ ਕਹਾਣੀਕਾਰ ਸੁਖਜੀਤ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੰਜਾਬੀ ਲੇਖਕ ਸਭਾ, ਜਲੰਧਰ ਦੇ ਸਰਪ੍ਰਸਤ ਡਾਕਟਰ ਵਰਿਆਮ ਸਿੰਘ ਸੰਧੂ, ਪ੍ਰਧਾਨ ਡਾਕਟਰ ਹਰਜਿੰਦਰ ਸਿੰਘ ਅਟਵਾਲ ਅਤੇ ਜਨਰਲ ਸਕੱਤਰ ਡਾਕਟਰ ਉਮਿੰਦਰ ਸਿੰਘ ਜੌਹਲ ਨੇ ਵੀ ਸੁਖਜੀਤ ਦੇ ਵਿਛੋੜੇ ਨੂੰ ਪੰਜਾਬੀ ਸਾਹਿਤ ਜਗਤ ਸਦਮਾ ਦੱਸਿਆ। ਲੋਕ ਵਿਰਾਸਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਪ੍ਰੋਫੈਸਰ ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਸੁਖਜੀਤ ਦੇ ਚਲੇ ਜਾਣ ਨਾਲ ਨਿੱਜੀ ਤੌਰ ‘ਤੇ ਵੀ ਬਹੁਤ ਘਾਟਾ ਪਿਆ ਹੈ। ਲੋਕ ਮੰਚ ਪੰਜਾਬ ਦੇ ਪ੍ਰਧਾਨ ਸੁਰਿੰਦਰ ਸਿੰਘ ਸੁੰਨੜ ਨੇ ਵੀ ਕਹਾਣੀਕਾਰ ਸੁਖਜੀਤ ਸਿੰਘ ਦੀ ਮੌਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੀ ਨਵੀਂ ਵੈੱਬਸਾਈਟ ਜਾਰੀ
ਚੰਡੀਗੜ੍ਹ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਨਵੀਂ ਵੈੱਬਸਾਈਟ ਪੱਤਰਕਾਰਾਂ ਤੇ ਆਮ ਲੋਕਾਂ ਨੂੰ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਇਹ ਸੂਬੇ ਵਿੱਚ ਸੂਚਨਾ ਪਸਾਰ ਨੂੰ ਵਧੇਰੇ ਸੁਚਾਰੂ ਬਣਾਏਗੀ ਅਤੇ ਪਾਰਦਰਸ਼ਤਾ ਵਿੱਚ ਹੋਰ ਵਾਧਾ ਕਰੇਗੀ। ਇਸ ਵੈੱਬਸਾਈਟ ‘ਤੇ ਅੰਗਰੇਜ਼ੀ, ਪੰਜਾਬੀ ਅਤੇ ਹਿੰਦੀ ਤਿੰਨੋਂ ਭਾਸ਼ਾਵਾਂ ਵਿੱਚ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਵੈੱਬਸਾਈਟ ਨੈਸ਼ਨਲ ਇਨਫਾਰਮੈਟਿਕਸ ਸੈਂਟਰ ਪੰਜਾਬ (ਐਨ.ਆਈ.ਸੀ ਪੰਜਾਬ) ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ਹੈ। ਇਸ ਮੌਕੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਭੁਪਿੰਦਰ ਸਿੰਘ ਤੇ ਵਧੀਕ ਡਾਇਰੈਕਟਰ (ਪ੍ਰਸ਼ਾਸਨ) ਸੰਦੀਪ ਸਿੰਘ ਗਾੜ੍ਹਾ ਆਦਿ ਹਾਜ਼ਰ ਸਨ।

 

RELATED ARTICLES
POPULAR POSTS