Breaking News
Home / ਪੰਜਾਬ / ਚੋਣ ਕਮਿਸ਼ਨ ਨਿਰਪੱਖ ਚੋਣ ਨੂੰ ਯਕੀਨੀ ਬਣਾਵੇ : ਕੇਜਰੀਵਾਲ

ਚੋਣ ਕਮਿਸ਼ਨ ਨਿਰਪੱਖ ਚੋਣ ਨੂੰ ਯਕੀਨੀ ਬਣਾਵੇ : ਕੇਜਰੀਵਾਲ

arvind-kejriwal-photoਕਿਹਾ, ਇਨ੍ਹਾਂ ਚੋਣਾਂ ‘ਚ ਦਿੱਲੀ ਦਾ ਰਿਕਾਰਡ ਵੀ ਟੁੱਟੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਦਾ ਫਰਜ ਹੈ ਕਿ ਸੂਬੇ ਵਿੱਚ ਨਿਰਪੱਖ ਅਤੇ ਭੈਅਮੁਕਤ ਚੋਣ ਨੂੰ ਯਕੀਨੀ ਬਣਾਏ।ઠਚੰਡੀਗੜ੍ਹ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਮਾਫੀਆ ਦੇ ਚੁੰਗਲ ਵਿੱਚੋਂ ਨਿਕਲਣ ਲਈ ਕਾਫੀ ਉਤਸੁਕ ਹਨ। ਪੰਜਾਬ ਦੀ ਜਨਤਾ ਸੂਬੇ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਹੋਣ ਤੋਂ ਬਾਅਦ ਉਹ ਆਮ ਲੋਕਾਂ ਦੀ ਸਰਕਾਰ ਬਣਾਉਣ ਲਈ ਆਜਾਦ ਹੈ। ਕੇਜਰੀਵਾਲ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਦਿੱਲੀ ਚੋਣਾਂ ਦਾ ਰਿਕਾਰਡ ਵੀ ਟੁੱਟੇਗਾ।ઠਪੰਜਾਬ ਵਿੱਚ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ ਚੁਣੇ ਹੋਏ ਵਿਧਾਇਕ ਹੀ ਇਹ ਫੈਸਲਾ ਕਰਨਗੇ ਕਿ ਉਨ੍ਹਾਂ ਦਾ ਆਗੂ ਕੌਣ ਹੈ। ਇਸ ਲਈ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਬਾਅਦ ਹੀ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਦਾ ਐਲਾਨ ਕੀਤਾ ਜਾਵੇਗਾ।

Check Also

ਜੇਲ੍ਹ ’ਚ ਬੰਦ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਭਗਵੰਤ ਮਾਨ ਚਿੰਤਤ 

ਈਡੀ ਦਾ ਆਰੋਪ : ਕੇਜਰੀਵਾਲ ਜਾਣਬੁੱਝ ਕੇ ਖਾ ਰਹੇ ਹਨ ਮਿੱਠੀਆਂ ਚੀਜ਼ਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …