ਕਿਸਾਨਾਂ ਦੇ ਦਿੱਲੀ ਮੋਰਚੇ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ
ਮਾਲੇਰਕੋਟਲਾ : ਸਮਾਜਿਕ ਕਾਰਕੁਨ ਤੇ ਬਲੌਗਰ ਭਾਨਾ ਸਿੱਧੂ ਨੂੰ ਸਬ-ਜੇਲ੍ਹ ਮਾਲੇਰਕੋਟਲਾ ਤੋਂ ਰਿਹਾਅ ਹੋ ਗਿਆ। ਜੇਲ੍ਹ ਤੋਂ ਬਾਅਦ ਆਉਣ ਮਗਰੋਂ ਮੀਡੀਆ ਨਾਲ ਗੱਲਬਾਤ ਦੌਰਾਨ ਭਾਨਾ ਸਿੱਧੂ ਨੇ ਕਿਹਾ ਕਿ ਉਹ ਕਿਸਾਨਾਂ ਵੱਲੋਂ ਦਿੱਲੀ ਵਿੱਚ ਲਗਾਏ ਜਾ ਰਹੇ ਮੋਰਚੇ ਵਿੱਚ ਸ਼ਾਮਲ ਹੋਵੇਗਾ।
ਉਸਨੇ ਦੱਸਿਆ ਕਿ ਉਸਦੇ ਦਾਦਾ ਨੇ ਵੀ 60 ਸਾਲ ਕਿਸਾਨ ਜਥੇਬੰਦੀ ਵਿੱਚ ਸਰਗਰਮ ਭੂਮਿਕਾ ਨਿਭਾਈ ਹੈ।
ਉਸਨੇ ਆਪਣੀ ਰਿਹਾਈ ਲਈ ਅਕਾਲ ਪੁਰਖ, ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਅਤੇ ਬੀਬੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਉਸ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ। ਇਸ ਮੌਕੇ ਭਾਨਾ ਸਿੱਧੂ ਨੇ ਡਿਬਰੂਗੜ੍ਹ ਸਮੇਤ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ‘ਚ ਪਿਛਲੇ 28 ਸਾਲਾਂ ਨਾਲੋਂ ਵੀ ਵੱਧ ਸਮੇਂ ਤੋਂ ਬੰਦ ਸਿੱਖ ਨੌਜਵਾਨਾਂ ਦੀ ਗੱਲ ਕੀਤੀ। ਉਸ ਨੇ ਕਿਹਾ ਕਿ ਉਹ ਹਮੇਸ਼ਾ ਪੰਜਾਬ ਲਈ ਲੜਦਾ ਰਹੇਗਾ ਭਾਵੇਂ ਕਿ ਉਸ ਨੂੰ ਇਸ ਦੀ ਕੋਈ ਵੀ ਕੀਮਤ ਚੁਕਾਉਣੀ ਪਏ। ਭਾਨਾ ਸਿੱਧੂ ਨੇ ਦੱਸਿਆ ਕਿ ਜੇਲ੍ਹ ਵਿੱਚ ਉਸ ਦੀ ਕੁੱਟਮਾਰ ਹੋਈ, ਬਰਫ਼ ‘ਤੇ ਪਾਇਆ ਗਿਆ, ਕੱਪੜੇ ਲਾਹ ਕੇ ਵੀਡੀਓਜ਼ ਬਣਾਈਆਂ ਗਈਆਂ ਅਤੇ ਸਰਕਾਰ ਵੱਲੋਂ ਆਈਆਂ ਫੋਨ ਕਾਲਾਂ ਦੇ ਸਬੂਤ ਸਮੇਤ ਉਹ ਅਜਿਹੇ ਕਈ ਖੁਲਾਸੇ ਕਰੇਗਾ।