23.9 C
Toronto
Sunday, June 28, 2026
spot_img
Homeਪੰਜਾਬਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ...

ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ

ਪੰਜਾਬ ਤੇ ਬ੍ਰਿਟਿਸ਼ ਕੋਲੰਬੀਆ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਦਿੱਤਾ ਜ਼ੋਰ
ਚੰਡੀਗੜ੍ਹ/ਬਿਊਰੋ ਨਿਊਜ਼ : ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਦੇ ਸਪੀਕਰ ਰਾਜ ਚੌਹਾਨ ਦੀ ਅਗਵਾਈ ਵਾਲੇ ਇਕ ਵਫ਼ਦ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਚੰਡੀਗੜ੍ਹ ਸਥਿਤ ਪੰਜਾਬ ਵਿਧਾਨ ਸਭਾ ਵਿੱਚ ਹੋਈ ਇਸ ਮੁਲਾਕਾਤ ਦੌਰਾਨ ਦੋਹਾਂ ਆਗੂਆਂ ਨੇ ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਸੰਧਵਾਂ ਨੇ ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਦਰਮਿਆਨ ਖੇਤੀ, ਸਨਅਤ, ਤਕਨਾਲੋਜੀ ਅਤੇ ਹੋਰਨਾਂ ਖੇਤਰਾਂ ਵਿੱਚ ਸਹਿਯੋਗ ‘ਤੇ ਜ਼ੋਰ ਦਿੱਤਾ। ਸੰਧਵਾਂ ਨੇ ਕਿਹਾ ਕਿ ਦੋਵੇਂ ਸੂਬੇ ਵੱਖ-ਵੱਖ ਖੇਤਰਾਂ ਵਿੱਚ ਗਿਆਨ ਅਤੇ ਤਕਨਾਲੋਜੀ ਦੇ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ। ਸੰਧਵਾਂ ਨੇ ਰਾਜ ਚੌਹਾਨ ਨੂੰ ਕੈਨੇਡਾ ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਹਿੱਤ ਪ੍ਰੇਰਿਤ ਕਰਨ ਲਈ ਵੀ ਕਿਹਾ। ਮੀਟਿੰਗ ਦੌਰਾਨ ਚੌਹਾਨ ਨੇ ਬ੍ਰਿਟਿਸ਼ ਕੋਲੰਬੀਆ ਅਤੇ ਪੰਜਾਬ ਦੇ ਇਤਿਹਾਸਕ ਸਬੰਧਾਂ ਬਾਰੇ ਗੱਲ ਕੀਤੀ ਅਤੇ ਦੋਹਾਂ ਸੂਬਿਆਂ ਦੇ ਇਤਿਹਾਸਕ ਸਬੰਧਾਂ ਨੂੰ ਯਾਦ ਕੀਤਾ। ਉਨ੍ਹਾਂ ਪੰਜਾਬੀਆਂ ਦੇ ਮਿਹਨਤ ਕਰਨ ਵਾਲੇ ਜਜ਼ਬੇ ਦੀ ਵੀ ਸ਼ਲਾਘਾ ਕੀਤੀ। ਰਾਜ ਚੌਹਾਨ ਨੇ ਦੱਸਿਆ ਕਿ ਬ੍ਰਿਟਿਸ਼ ਕੋਲੰਬੀਆ, ਪੰਜਾਬ ਨਾਲ ਮਜ਼ਬੂਤ ਦੁਵੱਲੇ ਸਹਿਯੋਗ ਨੂੰ ਲਗਾਤਾਰ ਹੋਰ ਅੱਗੇ ਵਧਾਏਗਾ, ਜਿਸ ਨਾਲ ਦੋਵਾਂ ਸੂਬਿਆਂ ਦੇ ਸਬੰਧ ਹੋਰ ਮਜ਼ਬੂਤ ਹੋਣਗੇ।

 

RELATED ARTICLES
POPULAR POSTS