ਗੰਭੀਰ ਰੂਪ ’ਚ ਜ਼ਖਮੀ ਹੋਏ 4 ਵਿਅਕਤੀਆਂ ਨੂੰ ਹਸਪਤਾਲ ’ਚ ਕਰਵਾਇਆ ਗਿਆ ਭਰਤੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਅਲੀਪੁਰ ਦੀ ਦਿਆਲ ਮਾਰਕੀਟ ’ਚ ਮੌਜੂਦ ਇਕ ਪੇਂਟ ਫੈਕਟਰੀ ’ਚ ਲੰਘੀ ਦੇਰ ਰਾਤ ਭਿਆਨਕ ਅੱਗ ਲੱਗ ਗਈ। ਇਸ ਭਿਆਨਕ ਹਾਦਸੇ ਦੌਰਾਨ 11 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 4 ਵਿਅਕਤੀ ਗੰਭੀਰ ਵਿਚ ਜ਼ਖਮੀ ਦੱਸੇ ਜਾ ਰਹੇ ਹਨ। ਗੰਭੀਰ ਰੂਪ ਵਿਚ ਜ਼ਖਮੀ ਹੋਏ ਵਿਅਕਤੀਆਂ ਨੂੰ ਰਾਜਾ ਹਰੀਸ਼ ਚੰਦਰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮੀਡੀਆ ਅਤੇ ਪੁਲਿਸ ਸੂਤਰਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਫੈਕਟਰੀ ’ਚ ਹੋਏ ਇਕ ਧਮਾਕੇ ਤੋਂ ਬਾਅਦ ਅੱਗ ਲੱਗ ਗਈ ਅਤੇ ਇਸ ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਆਸ-ਪਾਸ ਦੇ ਕੁੱਝ ਘਰਾਂ ਵਿਚ ਵੀ ਨੁਕਸਾਨ ਹੋਇਆ ਹੈ। ਪੁਲਿਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਫੈਕਟਰੀ ’ਚ ਰੱਖੇ ਗਏ ਕੈਮੀਕਲ ਕਾਰਨ ਇਹ ਧਮਾਕਾ ਹੋਇਆ, ਜਿਸ ਨੇ ਬਾਅਦ ਵਿਚ ਭਿਆਨਕ ਅੱਗ ਦਾ ਰੂਪ ਧਾਰ ਲਿਆ। ਅੱਗ ਬੁਝਾਉਣ ਲਈ ਫਾਇਰ ਬਿ੍ਰਗੇਡ ਦੀਆਂ 22 ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਫਾਇਰ ਬਿ੍ਰਗੇਡ ਦੇ ਕਰਮਚਾਰੀਆਂ ਦੀ ਸਖਤ ਮਿਹਨਤ ਮਗਰੋਂ ਭੜਕੀ ਅੱਗ ’ਤੇ ਕਾਬੂ ਪਾਇਆ ਗਿਆ।