17.7 C
Toronto
Wednesday, September 30, 2026
spot_img
Homeਭਾਰਤਨਵਜੋਤ ਕੌਰ ਸਿੱਧੂ ਨੇ ਕੀਤਾ ਸਪੱਸ਼ਟ

ਨਵਜੋਤ ਕੌਰ ਸਿੱਧੂ ਨੇ ਕੀਤਾ ਸਪੱਸ਼ਟ

ਨਵਜੋਤ ਕੌਰ ਸਿੱਧੂ ਨੇ ਕੀਤਾ ਸਪੱਸ਼ਟਕਿਹਾ, ਨਵਜੋਤ ਸਿੱਧੂ ਅੰਮ੍ਰਿਤਸਰ ਤੋਂ ਹੀ ਵਿਧਾਨ ਸਭਾ ਚੋਣ ਲੜਨਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਨਵਜੋਤ ਸਿੰਘ ਸਿੱਧੂ ਨੇ ਵੀ ਆਪਣੀ ਸਿਆਸੀ ਰਣਨੀਤੀ ਸਾਫ ਕਰ ਦਿੱਤੀ ਹੈ। ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਤੋਂ ਵਿਧਾਨ ਸਭਾ ਚੋਣ ਲੜਨਗੇ। ਨਵਜੋਤ ਕੌਰ ਸਿੱਧੂ ਨੇ ਸਪੱਸ਼ਟ ਕਿਹਾ ਹੈ ਕਿ ਉਹ ਆਪਣੀ ਵਿਧਾਨ ਸਭਾ ਸੀਟ ਅੰਮ੍ਰਿਤਸਰ ਪੂਰਬੀ ਆਪਣੇ ਪਤੀ ਸਿੱਧੂ ਲਈ ਖਾਲੀ ਕਰਨਗੇ। ਉਨ੍ਹਾਂ ਦਾ ਕਹਿਣਾ ਹੈ ਕਿ ਸਾਡੇ ਪਤੀ-ਪਤਨੀ ਵਿਚੋਂ ਕੋਈ ਵੀ ਚੋਣ ਲੜੇ ਇੱਕ ਹੀ ਗੱਲ ਹੈ।
ਜ਼ਿਕਰਯੋਗ ਹੈ ਕਿ ਪਰਿਵਾਰ ਵਿੱਚੋਂ ਇੱਕ ਮੈਂਬਰ ਨੂੰ ਸੀਟ ਦੇਣ ਦੇ ਕਾਂਗਰਸ ਦੇ ਫਾਰਮੂਲੇ ਕਾਰਨ ਸਿੱਧੂ ਜੋੜੇ ਵਿੱਚੋਂ ਇੱਕ ਹੀ ਚੋਣ ਲੜ ਸਕਦਾ ਸੀ। ਇਹ ਵੀ ਜਾਣਕਾਰੀ ਮਿਲੀ ਰਹੀ ਹੈ ਕਿ ਕਾਂਗਰਸ ਨੇ ਸਿੱਧੂ ਨੂੰ ਉੱਪ ਮੁੱਖ ਮੰਤਰੀ ਬਣਾਉਣ ਦਾ ਵਾਅਦਾ ਕੀਤਾ ਹੈ।

RELATED ARTICLES
POPULAR POSTS