Breaking News
Home / ਕੈਨੇਡਾ / Front / ਪੰਜਾਬ ਕਾਂਗਰਸ ਨੇ ਕਿਸਾਨਾਂ ’ਤੇ ਹੋਏ ਅੱਤਿਆਚਾਰ ਖਿਲਾਫ਼ ਭਾਜਪਾ ਦਫ਼ਤਰ ਦੇ ਬਾਹਰ ਕੀਤਾ ਪ੍ਰਦਰਸ਼ਨ

ਪੰਜਾਬ ਕਾਂਗਰਸ ਨੇ ਕਿਸਾਨਾਂ ’ਤੇ ਹੋਏ ਅੱਤਿਆਚਾਰ ਖਿਲਾਫ਼ ਭਾਜਪਾ ਦਫ਼ਤਰ ਦੇ ਬਾਹਰ ਕੀਤਾ ਪ੍ਰਦਰਸ਼ਨ

ਰਾਜਾ ਵੜਿੰਗ ਸਮੇਤ ਕਾਂਗਰਸੀ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਲਿਆ ਹਿਰਾਸਤ ’ਚ


ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਕਿਸਾਨਾਂ ’ਤੇ ਦਿੱਲੀ ਕੂਚ ਵੱਲ ਕੂਚ ਕਰਦੇ ਸਮੇਂ ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਸੁੱਟਣ ਅਤੇ ਰਬੜ ਦੀਆਂ ਗੋਲੀਆਂ ਚਲਾਉਣ ਦਾ ਮਾਮਲਾ ਗਰਮਾਇਆ ਹੋਇਆ ਹੈ। ਪੰਜਾਬ ਦੇ ਸਾਰੇ ਰਾਜਨੀਤਿਕ ਦਲ ਸਿੱਧੇ ਤੌਰ ’ਤੇ ਇਸ ਕਾਰਵਾਈ ਦੇ ਲਈ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਜ਼ਿੰਮੇਵਾਰ ਦੱਸ ਰਹੇ ਹਨ। ਇਸੇ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ’ਚ ਕਾਂਗਰਸੀ ਆਗੂਆਂ ਵੱਲੋਂ ਹਰਿਆਣਾ ਭਾਜਪਾ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਕਰਨ ਵਾਲੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਚੰਡੀਗੜ੍ਹ ਪੁਲਿਸ ਨੇ ਕਿਹਾ ਕਿ ਇਸ ਇਲਾਕੇ ’ਚ ਧਾਰਾ 144 ਲੱਗੀ ਹੋਈ ਹੈ ਅਤੇ ਅਜਿਹੇ ਪ੍ਰਦਰਸ਼ਨ ਨਹੀਂ ਕੀਤਾ ਜਾ ਸਕਦਾ। ਧਿਆਨ ਰਹੇ ਕਿ ਪੰਜਾਬ ਕਾਂਗਰਸ ਵੱਲੋਂ ਲੰਘੇ ਕੱਲ੍ਹ ਪੰਜਾਬ ਦੇ ਮੁੱਖ ਸਕੱਤਰ ਨੂੰ ਇਕ ਮੰਗ ਪੱਤਰ ਵੀ ਸੌਂਪਿਆ ਗਿਆ ਸੀ, ਜਿਸ ’ਚ ਉਨ੍ਹਾਂ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਖਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਸੀ।

Check Also

ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਕੰਮ ਹੋਇਆ ਸ਼ੁਰੂ

25 ਅਕਤੂਬਰ ਤੱਕ ਭਰੇ ਜਾ ਸਕਣਗੇ ਨਾਮਜ਼ਦਗੀ ਪੱਤਰ, 13 ਨਵੰਬਰ ਨੂੰ ਹੋਵੇਗੀ ਵੋਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ …