Breaking News
Home / ਕੈਨੇਡਾ / Front / ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ‘ਭਾਰਤ ਬੰਦ’ ਦੇ ਸੱਦੇ ਨੂੰ ਮਿਲਿਆ ਭਰਵਾਂ ਹੁੰਗਾਰਾ

ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ‘ਭਾਰਤ ਬੰਦ’ ਦੇ ਸੱਦੇ ਨੂੰ ਮਿਲਿਆ ਭਰਵਾਂ ਹੁੰਗਾਰਾ

ਬਾਜ਼ਾਰਾਂ ਦੇ ਨਾਲ-ਨਾਲ ਸਮੁੱਚੇ ਪੰਜਾਬ ਅੰਦਰ ਆਵਾਜਾਈ ਵੀ ਰਹੀ ਠੱਪ
ਕਿਸਾਨਾਂ ਵੱਲੋਂ ਪੰਜਾਬ ਭਰ ’ਚ 100 ਤੋਂ ਵੱਧ ਥਾਵਾਂ ’ਤੇ ਦਿੱਤੇ ਗਏ ਧਰਨੇ


ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਖੇਤੀ ਨੂੰ ਬਚਾਉਣ ਲਈ ਅਤੇ ਪੂੰਜੀਪਤੀਆਂ ਵੱਲੋਂ ਕੀਤੀ ਜਾ ਰਹੀ ਲੁੱਟ ਦੇ ਖਿਲਾਫ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨੀ ਮੰਗਾਂ ਨੂੰ ਲਾਗੂ ਕਰਵਾਉਣ ਦੇ ਲਈ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ 100 ਤੋਂ ਵੱਧ ਥਾਵਾਂ ’ਤੇ ਰੋਸ ਪ੍ਰਦਰਸ਼ਨ ਕਰਕੇ ਆਵਾਜਾਈ ਠੱਪ ਕੀਤੀ ਗਈ ਹੈ। ਇਸੇ ਦੌਰਾਨ ਦਿਹਾਤੀ ਖੇਤਰ ਦੀਆਂ ਮਾਰਕੀਟਾਂ ਤੋਂ ਲੈ ਕੇ ਸ਼ਹਿਰਾਂ ਵਿਚ ਵੀ ਵੱਡੀਆਂ-ਵੱਡੀਆਂ ਮਾਰਕੀਟਾਂ ਸਮੇਤ ਵੱਡੇ-ਵੱਡੇ ਮੌਲ ਵੀ ਬੰਦ ਰਹੇ। ਸੰਯੁਕਤ ਕਿਸਾਨ ਮੋਰਚੇ ਵੱਲੋਂ ਪਿੰਡਾਂ ’ਚ ਦੁਕਾਨਾਂ ਬੰਦ ਰੱਖਣ ਅਤੇ ਕਿਸਾਨਾਂ ਨੂੰ ਖੇਤਾਂ ਵਿਚ ਕੰਮ ਨਾ ਕਰਨ ਦੀ ਅਪੀਲ ਵੀ ਕੀਤੀ ਗਈ ਸੀ। ਪੰਜਾਬ ਸਮੇਤ ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਵਿਚ ਵੀ ਬੰਦ ਨੂੰ ਭਰਪੂਰ ਹੁੰਗਾਰਾ ਮਿਲਿਆ। ਪੰਜਾਬ ਵਿਚ ਪੀਆਰਟੀਸੀ, ਪੰਜਾਬ ਰੋਡਵੇਜ਼ ਅਤੇ ਪਨਬਸ ਸਮੇਤ ਪ੍ਰਾਈਵੇਟ ਬੱਸਾਂ ਦਾ ਵੀ ਮੁਕੰਮਲ ਚੱਕਾ ਜਾਮ ਰਿਹਾ। ਬੰਦ ਦੇ ਸੱਦੇ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਸਮੁੱਚੇ ਪੰਜਾਬ ਦੇ ਟੋਲ ਪਲਾਜ਼ਿਆਂ ’ਤੇ ਵੀ ਧਰਨੇ ਦਿੱਤੇ ਗਏ ਅਤੇ ਟੋਲ ਪਲਾਜ਼ਿਆਂ ਨੂੰ ਟੋਲ ਮੁਕਤ ਰੱਖਿਆ ਗਿਆ। ਉਧਰ ਚੰਡੀਗੜ੍ਹ ’ਚ ਲੰਘੀ ਦੇਰ ਰਾਤ ਕਿਸਾਨਾਂ ਅਤੇ ਕੇਂਦਰੀ ਮੰਤਰੀ ਵਿਚਾਲੇ ਹੋਈ ਚੌਥੀ ਮੀਟਿੰਗ ਵੀ ਬੇਸਿੱਟਾ ਰਹੀ। ਇਸ ਮੀਟਿੰਗ ਵਿਚ ਕਿਸਾਨ ਆਗੂਆਂ ਸਮੇਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰੀ ਮੰਤਰੀ ਪਿਊਸ਼ ਗੋਇਲ, ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਅਤੇ ਨਿਤਿਆਨੰਦ ਮੌਜੂਦ ਸਨ। ਹੁਣ 18 ਫਰਵਰੀ ਨੂੰ ਕੇਂਦਰੀ ਮੰਤਰੀਆਂ ਅਤੇ ਕਿਸਾਨਾਂ ਵਿਚਾਲੇ ਫਿਰ ਤੋਂ ਮੀਟਿੰਗ ਹੋਵੇਗੀ।

Check Also

ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਭਾਜਪਾ ’ਚ ਹੋਏ ਸ਼ਾਮਲ

ਚਾਰ ਹੋਰ ਆਗੂਆਂ ਨੇ ਵੀ ਫੜਿਆ ਭਾਜਪਾ ਦਾ ਪੱਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਕਾਂਗਰਸ …