19.2 C
Toronto
Monday, June 8, 2026
spot_img
HomeਕੈਨੇਡਾFrontਜਲੰਧਰ ਦੇ ਆਦਮਪੁਰ ਏਅਰਪੋਰਟ ਤੋਂ ਉਡਾਣਾਂ ਜਲਦ ਹੋਣਗੀਆਂ ਸ਼ੁਰੂ

ਜਲੰਧਰ ਦੇ ਆਦਮਪੁਰ ਏਅਰਪੋਰਟ ਤੋਂ ਉਡਾਣਾਂ ਜਲਦ ਹੋਣਗੀਆਂ ਸ਼ੁਰੂ

ਸ੍ਰੀ ਨਾਂਦੇੜ ਸਾਹਿਬ, ਬੰਗਲੁਰੂ, ਕੋਲਕਾਤਾ ਅਤੇ ਗੋਆ ਦੇ ਲਈ ਰੂਟ ਹੋਏ ਅਲਾਟ


ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਸਥਿਤ ਆਦਮਪੁਰ ਏਅਰਪੋਰਟ ਤੋਂ ਜਲਦੀ ਹੀ ਉਡਾਣਾਂ ਸ਼ੁਰੂ ਹੋ ਸਕਦੀਆਂ ਹਨ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਹਿੰਡਨ, ਸ੍ਰੀ ਨਾਂਦੇੜ ਸਾਹਿਬ, ਬੰਗਲੁਰੂ, ਕੋਲਕਾਤਾ ਅਤੇ ਗੋਆ ਦੇ ਲਈ ਉਡਣ ਵਾਲੀਆਂ ਫਲਾਈਟਾਂ ਦੇ ਲਈ ਰੂਟ ਅਲਾਟ ਕਰ ਦਿੱਤੇ ਹਨ। ਧਿਆਨ ਰਹੇ ਕਿ ਇਸ ਸਬੰਧੀ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਦਿੱਤਿਆ ਸਿੰਧੀਆ ਨਾਲ ਮੁਲਾਕਾਤ ਵੀ ਕੀਤੀ ਸੀ। ਉਨ੍ਹਾਂ ਜਲੰਧਰ ਦੇ ਲੋਕਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਸਿੰਧੀਆ ਨੂੰ ਇਕ ਪੱਤਰ ਵੀ ਸੌਂਪਿਆ ਸੀ। ਜਿਸ ’ਤੇ ਅਮਲ ਕਰਦੇ ਹੋਏ ਕੇਂਦਰ ਸਰਕਾਰ ਨੇ ਇਸ ’ਤੇ ਫੈਸਲਾ ਲੈ ਲਿਆ ਅਤੇ ਜਲਦੀ ਹੀ ਆਦਮਪੁਰ ਏਅਰਪੋਰਟ ਤੋਂ ਕਈ ਸ਼ਹਿਰਾਂ ਲਈ ਉਡਾਣਾਂ ਸ਼ੁਰੂ ਹੋ ਜਾਣਗੀਆਂ।

RELATED ARTICLES
POPULAR POSTS