13.8 C
Toronto
Wednesday, September 30, 2026
spot_img
HomeਕੈਨੇਡਾFrontਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਦੇ ਕੌਮੀ ਸੰਮੇਲਨ ’ਚ ਹੋਏ ਸ਼ਾਮਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਦੇ ਕੌਮੀ ਸੰਮੇਲਨ ’ਚ ਹੋਏ ਸ਼ਾਮਲ

ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਵੱਲੋਂ ਸ਼ਾਲ ਭੇਂਟ ਕਰਕੇ ਕੀਤਾ ਗਿਆ ਸਵਾਗਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਦੇ ਕੌਮੀ ਸੰਮੇਲਨ ’ਚ ਹੋਏ ਸ਼ਾਮਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦਾ ਦੋ ਦਿਨਾ ਕੌਮੀ ਸੰਮੇਲਨ ਨਵੀਂ ਦਿੱਲੀ ਦੇ ਭਾਰਤ ਮੰਡਪ ’ਚ ਅੱਜ ਸ਼ੁਰੂ ਹੋ ਗਿਆ ਅਤੇ ਇਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਸੰਮੇਲਨ ਵਿਚ ਪਹੁੰਚਣ ’ਤੇ ਨਰਿੰਦਰ ਮੋਦੀ ਦਾ ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ ਵੱਲੋਂ ਸ਼ਾਲ ਪਹਿਨਾ ਕੇ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਕਾਸ ਯਾਤਰਾ ’ਤੇ ਲੱਗੀ ਪ੍ਰਦਰਸ਼ਨੀ ਦੇਖੀ। ਸੰਮੇਲਨ ਵਿਚ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ-ਨਾਲ ਦੇਸ਼ ਭਰ ’ਚੋਂ ਭਾਜਪਾ ਦੇ 11 ਹਜ਼ਾਰ ਤੋਂ ਵੱਧ ਅਹੁਦੇਦਾਰ ਅਤੇ ਵਰਕਰ ਸ਼ਾਮਲ ਹੋਏ। ਇਸ ਸੰਮੇਲਨ ਦੌਰਾਨ 2024 ਦੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਭਾਰਤੀ ਜਨਤਾ ਪਾਰਟੀ ਵੱਲੋਂ ਇਕ ਰੋਡ ਮੈਪ ਤਿਆਰ ਕੀਤਾ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ 10 ਸਾਲ ਦੇ ਕਾਰਜਕਾਲ ਦੌਰਾਨ ਕੀਤੇ ਗਏ ਵੱਡੇ ਕੰਮਾਂ ਅਤੇ ਲਏ ਗਏ ਵੱਡੇ ਫੈਸਲਿਆਂ ਬਦਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਗਿਆ।

RELATED ARTICLES
POPULAR POSTS