Breaking News
Home / ਕੈਨੇਡਾ / Front / ਕਿਸਾਨ ਅੰਦੋਲਨ ਦੇ 5ਵੇਂ ਦਿਨ ਹਰਿਆਣਾ ਦੇ ਕਿਸਾਨਾਂ ਵੱਲੋਂ ਕੀਤਾ ਗਿਆ ਟਰੈਕਟਰ ਮਾਰਚ

ਕਿਸਾਨ ਅੰਦੋਲਨ ਦੇ 5ਵੇਂ ਦਿਨ ਹਰਿਆਣਾ ਦੇ ਕਿਸਾਨਾਂ ਵੱਲੋਂ ਕੀਤਾ ਗਿਆ ਟਰੈਕਟਰ ਮਾਰਚ

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਕੈਪਟਨ ਅਮਰਿੰਦਰ ਅਤੇ ਸੁਨੀਲ ਜਾਖੜ ਦੇ ਘਰਾਂ ਅੱਗੇ ਪ੍ਰਦਰਸ਼ਨ


ਚੰਡੀਗੜ੍ਹ/ਬਿਊਰੋ ਨਿਊਜ਼ : 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਦਾ ਅੱਜ ਪੰਜਵਾਂ ਦਿਨ ਹੈ ਅਤੇ ਪੰਜਾਬ ਦੇ ਕਿਸਾਨ ਦਿੱਲੀ ਜਾਣ ਦੀ ਜਿੱਦ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਡਟੇ ਹੋਏ ਹਨ। ਪੰਜਾਬ ਦਾ ਸਭ ਤੋਂ ਵੱਡਾ ਕਿਸਾਨ ਸੰਗਠਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੀ ਅੰਦੋਲਨ ਵਿਚ ਕੁੱਦ ਪਿਆ ਹੈ। ਉਗਰਾਹਾਂ ਜਥੇਬੰਦੀ ਵੱਲੋਂ ਅੱਜ ਤੋਂ ਸਮੁੱਚੇ ਪੰਜਾਬ ਦੇ ਟੋਲ ਪਲਾਜ਼ੇ ਫਰੀ ਕਰ ਦਿੱਤੇ ਗਏ ਹਨ। ਜਦਕਿ ਉਨ੍ਹਾਂ ਵੱਲੋਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਦੇ ਘਰਾਂ ਬਾਹਰ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਹੋਣ ਵਾਲੀ ਮੀਟਿੰਗ ਤੋਂ ਉਹ ਆਪਣੀ ਅਗਲੇਰੀ ਕਾਰਵਾਈ ਦੱਸਣਗੇ। ਉਧਰ ਹਰਿਆਣਾ ਵਿਚ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਦੀ ਅਗਵਾਈ ਵਿਚ ਤਹਿਸੀਲ ਪੱਧਰ ’ਤੇ ਸਮੁੱਚੇ ਹਰਿਆਣਾ ਵਿਚ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੀਤਾ ਗਿਆ। ਇਸ ਮੌਕੇ ਗੁਰਨਾਮ ਸਿੰਘ ਚਡੂਨੀ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ ਅਤੇ ਕੇਂਦਰ ਸਰਕਾਰ ਨੂੰ ਬਿਨਾ ਸਮਾਂ ਗੁਆਏ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ।

Check Also

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਹੋਇਆ ਬੰਦ

10 ਜੁਲਾਈ ਨੂੰ ਵੋਟਾਂ ਅਤੇ ਨਤੀਜੇ 13 ਜੁਲਾਈ ਨੂੰ ਜਲੰਧਰ/ਬਿਊਰੋ ਨਿਊਜ਼ ਜਲੰਧਰ ਪੱਛਮੀ ਵਿਧਾਨ ਸਭਾ …