Breaking News
Home / ਕੈਨੇਡਾ / Front / ਮੁਨੀਸ਼ ਤਿਵਾੜੀ ਨੇ ਭਾਜਪਾ ’ਚ ਜਾਣ ਦੀ ਚਰਚਾ ਨੂੰ ਦੱਸਿਆ ਅਫਵਾਹ 

ਮੁਨੀਸ਼ ਤਿਵਾੜੀ ਨੇ ਭਾਜਪਾ ’ਚ ਜਾਣ ਦੀ ਚਰਚਾ ਨੂੰ ਦੱਸਿਆ ਅਫਵਾਹ 

ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਮੁਨੀਸ਼ ਤਿਵਾੜੀ ਦੇ ਵੀ ਭਾਜਪਾ ਵਿਚ ਜਾਣ ਦੇ ਚਰਚੇ ਜ਼ੋਰਾਂ ’ਤੇ ਹਨ। ਉਧਰ ਦੂਜੇ ਪਾਸੇ ਮੁਨੀਸ਼ ਤਿਵਾੜੀ ਨੇ ਇਨ੍ਹਾਂ ਚਰਚਿਆਂ ਨੂੰ ਨਿਰੀ ਅਫਵਾਹ ਦੱਸਿਆ ਹੈ। ਇਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਮੁਨੀਸ਼ ਤਿਵਾੜੀ ਨੇ ਕਿਹਾ ਕਿ ਉਹ ਭਾਜਪਾ ਵਿਚ ਸ਼ਾਮਲ ਨਹੀਂ ਹੋ ਰਹੇ ਅਤੇ ਉਨ੍ਹਾਂ ਨੇ ਇਨ੍ਹਾਂ ਖਬਰਾਂ ਨੂੰ ਫਰਜ਼ੀ ਦੱਸਿਆ ਹੈ। ਮੁਨੀਸ਼ ਤਿਵਾੜੀ ਨੇ ਕਿਹਾ ਕਿ ਕੋਈ ਵੀ ਅਜਿਹਾ ਕਦਮ ਉਨ੍ਹਾਂ ਵਲੋਂ ਨਹੀਂ ਉਠਾਇਆ ਜਾ ਰਿਹਾ। ਮਨੀਸ਼ ਤਿਵਾੜੀ ਨੇ ਕਿਹਾ ਕਿ ਉਹ ਆਪਣੇ ਲੋਕ ਸਭਾ ਹਲਕੇ ਵਿਚ ਤਨਦੇਹੀ ਨਾਲ ਕੰਮ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਦੋ ਦਿਨਾਂ ਤੋਂ ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸੀ ਸੰਸਦ ਮੈਂਬਰ ਮੁਨੀਸ਼ ਤਿਵਾੜੀ ਦੇ ਭਾਜਪਾ ਵਿਚ ਜਾਣ ਦੇ ਚਰਚੇ ਚੱਲ ਰਹੇ ਸਨ ਅਤੇ ਹੁਣ ਇਨ੍ਹਾਂ ਚਰਚਿਆਂ ’ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ।

Check Also

ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਪਈਆਂ ਵੋਟਾਂ

ਹਿਸਾਰ ’ਚ ਕਾਂਗਰਸੀ ਅਤੇ ਭਾਜਪਾ ਵਰਕਰ ਆਪਸ ਵਿਚ ਭਿੜੇ ਚੰਡੀਗੜ੍ਹ/ਬਿਊਰੋ ਨਿਊਜ਼ : 90 ਸੀਟਾਂ ਵਾਲੀ …