
ਭਾਜਪਾ ’ਚ ਜਾਣ ਦੀਆਂ ਅਟਕਲਾਂ ਨੂੰ ਨਕਾਰਿਆ
ਪਟਿਆਲਾ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਿਸਾਨਾਂ ਦੇ ਹੱਕ ਵਿਚ ਉਤਰ ਆਏ ਹਨ। ਨਵਜੋਤ ਸਿੱਧੂ ਨੇ ਕਾਂਗਰਸ ਛੱਡਣ ਦੀਆਂ ਸਾਰੀਆਂ ਅਟਕਲਾਂ ਨੂੰ ਨਕਾਰ ਦਿੱਤਾ ਹੈ। ਨਵਜੋਤ ਸਿੱਧੂ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਹੈ। ਨਵਜੋਤ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਚੋਲਾ ਦੱਸਿਆ ਅਤੇ ਕਿਹਾ ਕਿ ਮੁੱਖ ਮੰਤਰੀ ਦੀ ਕੇਂਦਰੀ ਮੰਤਰੀਆਂ ਨਾਲ ਗੰਢਤੁੱਪ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਾਡੇ ਨਾਲ ਧੱਕਾ ਕੀਤਾ ਹੈ। ਉਨ੍ਹਾਂ ਕਿਹਾ ਕਿ ਖਾਣ ਵਾਲਾ ਤੇਲ ਜੋ 77 ਰੁਪਏ ਪ੍ਰਤੀ ਲੀਟਰ ਮਿਲਦਾ ਸੀ, ਅੱਜ 210 ਰੁਪਏ ਦਾ ਮਿਲ ਰਿਹਾ ਹੈ। ਰਸੋਈ ਗੈਸ ਦਾ ਸਿਲੰਡਰ 300 ਤੋਂ 1100 ਰੁਪਏ ਦਾ ਹੋ ਗਿਆ ਹੈ। ਨਵਜੋਤ ਸਿੱਧੂ ਨੇ ਇਕ ਵਾਰ ਫਿਰ ਕੇਂਦਰੀ ਬਾਰਡਰ ਖੋਲ੍ਹਣ ਦੀ ਮੰਗ ਰੱਖੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਬਾਰਡਰ ਖੁੱਲ੍ਹ ਜਾਏ ਤਾਂ ਦੇਸ਼ ਬੁਲੰਦੀਆਂ ਨੂੰ ਛੂਹੇਗਾ। ਇਸੇ ਦੌਰਾਨ ਨਵਜੋਤ ਸਿੱਧੂ ਨੇ ਸੀਐਮ ਮਾਨ ਨੂੰ ਸ਼ੇਖਚਿਲੀ ਦੱਸਿਆ।