14.3 C
Toronto
Sunday, September 27, 2026
spot_img
HomeਕੈਨੇਡਾFrontਭਾਜਪਾ ਦਾ ਦੋ ਦਿਨਾਂ ਰਾਸ਼ਟਰੀ ਸੰਮੇਲਨ ਸਮਾਪਤ

ਭਾਜਪਾ ਦਾ ਦੋ ਦਿਨਾਂ ਰਾਸ਼ਟਰੀ ਸੰਮੇਲਨ ਸਮਾਪਤ

ਭਾਜਪਾ ਦਾ ਦੋ ਦਿਨਾਂ ਰਾਸ਼ਟਰੀ ਸੰਮੇਲਨ ਸਮਾਪਤ
ਭਾਜਪਾ ਪ੍ਰਧਾਨ ਜੇ.ਪੀ. ਨੱਢਾ ਦਾ ਕਾਰਜਕਾਲ ਵਧਿਆ, ਜੂਨ 2024 ਤੱਕ ਪ੍ਰਧਾਨ ਬਣੇ ਰਹਿਣਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਭਾਰਤ ਮੰਡਪਮ ਵਿਚ ਭਾਜਪਾ ਦਾ ਦੋ ਦਿਨਾ ਰਾਸ਼ਟਰੀ ਸੰਮੇਲਨ ਅੱਜ ਐਤਵਾਰ 18 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ ਦੇ ਨਾਲ ਹੀ ਸਮਾਪਤ ਹੋ ਗਿਆ ਹੈ। ਪੀਐਮ ਨੇ ਆਪਣੇ 64 ਮਿੰਟ ਦੇ ਭਾਸ਼ਣ ਵਿਚ ਭਾਜਪਾ ਵਰਕਰਾਂ ਨੂੰ ਊੁਰਜਾ ਨਾਲ ਕੰਮ ਕਰਨ ਦਾ ਮੰਤਰ ਦਿੱਤਾ। ਇਸੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਾਂਗਰਸ ਸਣੇ ਹੋਰ ਸਿਆਸੀ ਵਿਰੋਧੀ ਪਾਰਟੀਆਂ ’ਤੇ ਸਵਾਲ ਚੁੱਕੇ ਅਤੇ ਆਪਣੀ ਸਰਕਾਰ ਦੀਆਂ ਉਪਲਬਧੀਆਂ ਗਿਣਾਈਆਂ। ਇਸੇ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ.ਪੀ. ਨੱਢਾ ਦਾ ਕਾਰਜਕਾਲ ਵਧਾ ਦਿੱਤਾ ਗਿਆ ਹੈ। ਜੇ.ਪੀ. ਨੱਢਾ ਹੁਣ ਜੂਨ 2024 ਤੱਕ ਭਾਜਪਾ ਦੇ ਪ੍ਰਧਾਨ ਬਣੇ ਰਹਿਣਗੇ। ਭਾਜਪਾ ਸੰਸਦੀ ਬੋਰਡ ਨੇ ਜੇਪੀ ਨੱਢਾ ਦਾ ਕਾਰਜਕਾਲ ਵਧਾਉਣ ਦੇ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
RELATED ARTICLES
POPULAR POSTS