ਵਿਰੋਧ ਪ੍ਰਦਰਸ਼ਨ ਕੇਜਰੀਵਾਲ ਲਈ ਹੋ ਰਹੇ ਹਨ ਲਾਹੇਵੰਦ
ਅੰਮ੍ਰਿਤਸਰ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਿਛਲੇ ਪੰਜ ਦਿਨਾਂ ਤੋਂ ਸੁਰਖੀਆਂ ਵਿੱਚ ਹਨ। ਦਿਲਚਸਪ ਗੱਲ ਹੈ ਕਿ ਉਨ੍ਹਾਂ ਨੂੰ ਸੁਰਖੀਆਂ ਵਿੱਚ ਰੱਖਣ ਲਈ ਵਿਰੋਧੀ ਪਾਰਟੀਆਂ ਅਕਾਲੀ ਦਲ, ਭਾਜਪਾ ਤੇ ਕਾਂਗਰਸ ਨੇ ਵੱਡੀ ਭੂਮਿਕਾ ਅਦਾ ਕੀਤੀ ਹੈ। ਵਿਰੋਧੀ ਪਾਰਟੀਆਂ ਦੇ ਸੀਨੀਅਰ ਲੀਡਰਾਂ ਦੇ ਨਿਸ਼ਾਨੇ ‘ਤੇ ਕੇਜਰੀਵਾਲ ਹੀ ਰਹੇ। ਇਸ ਤੋਂ ਇਲਾਵਾ ਥਾਂ-ਥਾਂ ਵਿਰੋਧ ਵੀ ਕੇਜਰੀਵਾਲ ਲਈ ਲਾਹੇਵੰਦ ਹੀ ਮੰਨੇ ਜਾ ਰਹੇ ਹਨ।
ਕੇਜਰੀਵਾਲ ਇਨ੍ਹਾਂ ਵਿਰੋਧੀਆਂ ਦਾ ਜ਼ਿਕਰ ਕਰਦਿਆਂ ਕਹਿੰਦੇ ਹਨ ਕਿ ਇਹ ਕਾਲੇ ਝੰਡੇ ਦਿਖਾਉਣ ਵਾਲੇ ਲੋਕ ਅਕਾਲੀ-ਭਾਜਪਾ ਤੇ ਕਾਂਗਰਸ ਵੱਲੋਂ ਭੇਜੇ ਜਾਂਦੇ ਹਨ ਤੇ ਉਨ੍ਹਾਂ ਨੂੰ ਇਸ ਕੰਮ ਦੇ ਪੈਸੇ ਦਿੱਤੇ ਜਾਂਦੇ ਹਨ। ਕੇਜਰੀਵਾਲ ਨੇ ਇਹ ਵੀ ਕਿਹਾ ਕਿ ਇਨ੍ਹਾਂ ਵਿਰੋਧੀਆਂ ਵਿੱਚੋਂ ਹੀ ਕਿਸੇ ਇੱਕ ਨੌਜਵਾਨ ਨੇ ਉਨ੍ਹਾਂ ਕੋਲ ਆ ਕੇ ਇਹ ਗੱਲ ਦੱਸੀ ਸੀ ਕਿ ਉਨ੍ਹਾਂ ਇਸ ਵਿਰੋਧ ਲਈ ਪੈਸੇ ਲਏ ਹਨ। ਉਨ੍ਹਾਂ ਮੁਤਾਬਕ ਕਾਲੇ ਝੰਡੇ ਦਿਖਾਉਣ ਵਾਲੇ ਲੋਕ ਪੈਸੇ ਤਾਂ ਦੂਜੀਆਂ ਪਾਰਟੀਆਂ ਕੋਲੋਂ ਲੈਣਗੇ ਪਰ ਵੋਟ ਆਮ ਆਦਮੀ ਪਾਰਟੀ ਨੂੰ ਪਾਉਣਗੇ।
Check Also
ਸੰਸਦ ਮੈਂਬਰ ਅੰਮਿ੍ਤਪਾਲ ਸਿੰਘ ਨੇ ਪੰਜਾਬ-ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਕੀਤੀ ਦਾਇਰ
ਗਣਤੰਤਰ ਦਿਵਸ ਦੀ ਪਰੇਡ ਅਤੇ ਸੈਸ਼ਨ ’ਚ ਸ਼ਾਮਲ ਹੋਣ ਦੀ ਮੰਗੀ ਆਗਿਆ ਚੰਡੀਗੜ੍ਹ/ਬਿਊਰੋ ਨਿਊਜ਼ : …