ਚੋਣ ਕਮਿਸ਼ਨ ਨੂੰ ਠੋਸ ਕਦਮ ਚੁੱਕਣ ਦੀ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਨੇ ਪੰਜਾਬ ਅੰਦਰ ਚੋਣ ਜਾਬਤੇ ਨੂੰ ਸਖ਼ਤੀ ਨਾਲ ઠਲਾਗੂ ਕਰਨ ਲਈ ਚੋਣ ਕਮਿਸ਼ਨ ਨੂੰ ਕਠੋਰ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਪੰਜਾਬ ਕਾਂਗਰਸ ਨੇ ਚੋਣ ਜਾਬਤਾ ਲਾਗੂ ਕੀਤੇ ਜਾਣ ਦਾ ਸਵਗਾਤ ਕਰਦਿਆਂ ਕਿਹਾ ਕਿ ਬਾਦਲਾਂ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਨੂੰ ਤਬਾਹੀ ਕੰਢੇ ਪਹੁੰਚਾ ਦਿੱਤਾ ਹੈ। ਪ੍ਰਦੇਸ਼ ਕਾਂਗਰਸ ਦੇ ਆਗੂਆਂ ਅਜੀਤ ਇੰਦਰ ਸਿੰਘ ਮੋਫਰ, ਰਣਜੀਤ ਭੱਟੀ ਤੇ ਮਨਜੀਤ ਸਿੰਘ ਝੱਲਬੂਟੀ ਨੇ ਕਿਹਾ ਕਿ ਪੰਜਾਬ ਵਿਚ ਲੋਕ ਡਰ ਦੇ ਮਾਹੌਲ ਵਿਚ ਜੀਅ ਰਹੇ ਹਨ। ਇਨ੍ਹਾਂ ਆਗੂਆਂ ਨੇ ਕਿਹਾ ਕਿ ਅਕਾਲੀ ਸਮਰਥਕਾਂ ਤੇ ਵਰਕਰਾਂ ਵੱਲੋਂ ਲਗਤਾਰ ਮਾਹੌਲ ਖਰਾਬ ਕੀਤਾ ਜਾਵੇਗਾ ਅਤੇ ਚੋਣ ਕਮਿਸ਼ਨ ਨੂੰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।
Check Also
ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ
‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …