![](https://parvasinewspaper.com/wp-content/uploads/2024/02/Balbir-Singh-Rajewal-237x300.jpg)
ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਵੀ ਕਰਾਂਗੇ : ਰਾਜੇਵਾਲ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਸਥਿਤ ਈਸੜੂ ਭਵਨ ਵਿਚ ਅੱਜ ਐਤਵਾਰ ਨੂੰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿਚ ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ਹੋਈ ਹੈ। ਇਸ ਬੈਠਕ ਵਿਚ 37 ਕਿਸਾਨ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ। ਇਸ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ 22 ਫਰਵਰੀ ਤੱਕ ਪੰਜਾਬ ਦੇ ਸਾਰੇ ਟੌਲ ਪਲਾਜ਼ੇ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਭਾਜਪਾ ਦੇ ਸਾਰੇ ਵੱਡੇ ਆਗੂਆਂ ਦੇ ਘਰਾਂ ਦਾ ਘਿਰਾਓ ਕਰਨ ਦਾ ਵੀ ਐਲਾਨ ਕਰ ਦਿੱਤਾ। ਜ਼ਿਕਰਯੋਗ ਹੈ ਕਿ ਆਪਣੀਆਂ ਮੰਗਾਂ ਲੈ ਕੇ ਦਿੱਲੀ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਦੀ ਪੁਲਿਸ ਵਲੋਂ ਸ਼ੰਭੂ ਅਤੇ ਖਨੌਰੀ ਦੇ ਬਾਰਡਰ ’ਤੇ ਪਿਛਲੇ 6 ਦਿਨਾਂ ਤੋਂ ਰੋਕਿਆ ਗਿਆ ਹੈ।