Breaking News
Home / ਕੈਨੇਡਾ / Front / ਟੈਸਟ ਕ੍ਰਿਕਟ ਮੈਚ ’ਚ ਜੈਸਵਾਲ ਤੇ ਜਡੇਜਾ ਦੀ ਸ਼ਾਨਦਾਰ ਖੇਡ ਸਦਕਾ ਭਾਰਤ ਨੇ ਇੰਗਲੈਂਡ ਨੂੰ ਹਰਾਇਆ

ਟੈਸਟ ਕ੍ਰਿਕਟ ਮੈਚ ’ਚ ਜੈਸਵਾਲ ਤੇ ਜਡੇਜਾ ਦੀ ਸ਼ਾਨਦਾਰ ਖੇਡ ਸਦਕਾ ਭਾਰਤ ਨੇ ਇੰਗਲੈਂਡ ਨੂੰ ਹਰਾਇਆ

ਯਸ਼ਸਵੀ ਜੈਸਵਾਲ ਦਾ ਦੋਹਰਾ ਸੈਂਕੜਾ
ਰਾਜਕੋਟ/ਬਿਊਰੋ ਨਿਊਜ਼
ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਦੇ ਦੋਹਰੇ ਸੈਂਕੜੇ ਅਤੇ ਰਵਿੰਦਰ ਜਡੇਜਾ ਦੀਆਂ ਪੰਜ ਵਿਕਟਾਂ ਦੀ ਮਦਦ ਨਾਲ ਭਾਰਤ ਨੇ ਇੰਗਲੈਂਡ ਨੂੰ ਰਾਜਕੋਟ ਵਿਚ ਖੇਡੇ ਗਏ ਤੀਜੇ ਕਿ੍ਰਕਟ ਟੈਸਟ ਮੈਚ ਦੇ ਚੌਥੇ ਦਿਨ 434 ਦੌੜਾਂ ਦੀ ਕਰਾਰੀ ਹਾਰ ਦਿੱਤੀ। ਇਸ ਜਿੱਤ ਨਾਲ ਭਾਰਤ ਪੰਜ ਮੈਚਾਂ ਦੀ ਲੜੀ ’ਚ 2-1 ਨਾਲ ਅੱਗੇ ਹੋ ਗਿਆ ਹੈ।  557 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਇੰਗਲੈਂਡ ਦੀ ਟੀਮ 34.4 ਓਵਰਾਂ ’ਚ 122 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਜਡੇਜਾ ਨੇ 41 ਦੌੜਾਂ ਦੇ ਕੇ ਪੰਜ ਵਿਕਟਾਂ ਲਈਆਂ। ਕੁਲਦੀਪ ਯਾਦਵ ਨੇ ਦੋ ਅਤੇ ਜਸਪ੍ਰੀਤ ਬੁਮਰਾਹ ਅਤੇ ਰਵੀਚੰਦਰਨ ਅਸ਼ਵਿਨ ਨੇ ਇਕ ਇਕ ਵਿਕਟ ਲਿਆ। ਇਸ ਤੋਂ ਪਹਿਲਾਂ ਭਾਰਤ ਨੇ ਰਾਜਕੋਟ ਵਿੱਚ ਤੀਜੇ ਟੈਸਟ ਦੇ ਚੌਥੇ ਦਿਨ ਇੰਗਲੈਂਡ ਦੇ ਸਾਹਮਣੇ ਜਿੱਤ ਦਾ 557 ਦੌੜਾਂ ਦਾ ਟੀਚਾ ਰੱਖਦਿਆਂ ਆਪਣੀ ਦੂਜੀ ਪਾਰੀ 430 ਦੌੜਾਂ ’ਤੇ ਐਲਾਨ ਕਰ ਦਿੱਤੀ। ਯਸ਼ਸਵੀ ਜੈਸਵਾਲ ਨੇ ਨਾਬਾਦ 214 ਦੌੜਾਂ ਬਣਾਈਆਂ, ਜੋ ਉਸ ਦਾ ਲਗਾਤਾਰ ਦੂਜਾ ਟੈਸਟ ਦੋਹਰਾ ਸੈਂਕੜਾ ਹੈ, ਜਦਕਿ ਸ਼ੁਭਮਨ ਗਿੱਲ (91) ਅਤੇ ਸਰਫਰਾਜ਼ ਖਾਨ (ਨਾਬਾਦ 68) ਨੇ ਅਰਧ ਸੈਂਕੜੇ ਬਣਾਏ।

Check Also

ਸੁਖਬੀਰ ਬਾਦਲ ਨੂੰ  ਪ੍ਰਧਾਨਗੀ ਤੋਂ ਹਟਾਉਣ ਦੀ ਮੰਗ ਹੋਈ ਹੋਰ ਤੇਜ਼

ਚੰਦੂਮਾਜਰਾ ਬੋਲੇ : ਸੁਖਬੀਰ ਬਾਦਲ ਦੀ ਅਗਵਾਈ ਨੂੰ ਪਸੰਦ ਨਹੀਂ ਕਰਦੇ ਲੋਕ ਚੰਡੀਗੜ੍ਹ/ਬਿਊਰੋ ਨਿਊਜ਼ : …