-8.1 C
Toronto
Friday, January 23, 2026
spot_img
HomeਕੈਨੇਡਾFrontਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ’ਚ ਨਹੀਂ ਪੇਸ਼ ਹੋਏ ਮੁੱਖ ਮੰਤਰੀ ਭਗਵੰਤ...

ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ’ਚ ਨਹੀਂ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਮਾਨ

ਸੁਖਬੀਰ ਬਾਦਲ ਨੇ ਕੀਤਾ ਹੋਇਆ ਹੈ ਮਾਨਹਾਨੀ ਦਾ ਕੇਸ
ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਨਹਾਨੀ ਦਾ ਕੇਸ ਦਰਜ ਕਰਵਾਇਆ ਹੋਇਆ ਹੈ। ਇਸ ਮਾਨਹਾਨੀ ਦੇ ਕੇਸ ਵਿਚ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿਚ ਸੁਣਵਾਈ ਹੋਈ ਹੈ। ਅੱਜ ਹੋਈ ਸੁਣਵਾਈ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਦਾਲਤ ਵਿਚ ਨਹੀਂ ਪਹੁੰਚੇ, ਜਦੋਂ ਕਿ ਉਨ੍ਹਾਂ ਦੇ ਵਕੀਲ ਅਦਾਲਤ ਵਿਚ ਹਾਜ਼ਰ ਰਹੇ। ਇਸ ਤੋਂ ਬਾਅਦ ਅਦਾਲਤ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 19 ਮਾਰਚ ਨੂੰ ਤੈਅ ਕੀਤੀ ਹੈ ਅਤੇ ਅਗਲੀ ਸੁਣਵਾਈ ’ਤੇ ਮੁੱਖ ਮੰਤਰੀ ਨੂੰ ਖੁਦ ਅਦਾਲਤ ਵਿਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਧਿਆਨ ਰਹੇ ਕਿ 1 ਨਵੰਬਰ 2023 ਨੂੰ ਮੁੱਖ ਮੰਤਰੀ ਮਾਨ ਨੇ ਓਪਨ ਡਿਬੇਟ ਬੁਲਾਈ ਸੀ ਅਤੇ ਇਸ ਡਿਬੇਟ ਵਿਚ ਕੋਈ ਵੀ ਸਿਆਸੀ ਆਗੂ ਨਹੀਂ ਪਹੁੰਚਿਆ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਬਾਦਲ ਪਰਿਵਾਰ ਅਤੇ ਹੋਰ ਸਿਆਸੀ ਵਿਰੋਧੀ ਆਗੂਆਂ ’ਤੇ ਵੱਡੇ ਆਰੋਪ ਲਗਾਏ ਸਨ। ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਬਾਦਲ ਪਰਿਵਾਰ ਦਾ ਦਿੱਲੀ ਵਿਚ ਹੋਟਲ ਅਤੇ ਹਰਿਆਣਾ ਵਿਚ ਬਾਲਾਸਰ ਫਾਰਮ ਹੈ। ਇਸਦੇ ਲਈ ਬਾਦਲ ਪਰਿਵਾਰ ਦੇ ਖੇਤਾਂ ਦੇ ਲਈ ਇਕ ਵਿਸ਼ੇਸ਼ ਨਹਿਰ ਕੱਢੀ ਗਈ ਹੈ। ਇਨ੍ਹਾਂ ਗੱਲਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਵਲੋਂ ਮੁੱਖ ਮੰਤਰੀ ਖਿਲਾਫ ਮਾਨਹਾਨੀ ਦਾ ਕੇਸ ਦਰਜ ਕਰਵਾਇਆ ਗਿਆ ਹੈ।
RELATED ARTICLES
POPULAR POSTS