Breaking News
Home / ਕੈਨੇਡਾ / Front / ਲਖਵਿੰਦਰ ਸਿੰਘ ਜੌਹਲ ਦੇ ਸਾਹਿਤਕ ਕਾਫ਼ਲੇ ਵੱਲੋਂ  ਨਾਮਜ਼ਦਗੀਆਂ ਦਾਖ਼ਲ 

ਲਖਵਿੰਦਰ ਸਿੰਘ ਜੌਹਲ ਦੇ ਸਾਹਿਤਕ ਕਾਫ਼ਲੇ ਵੱਲੋਂ  ਨਾਮਜ਼ਦਗੀਆਂ ਦਾਖ਼ਲ 

3 ਮਾਰਚ ਨੂੰ ਹੋ ਰਹੀ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਚੋਣ ਵਾਸਤੇ ਅੱਜ ਡਾ. ਲਖਵਿੰਦਰ ਸਿੰਘ ਜੌਹਲ (ਡਾ) ਅਤੇ ਡਾ. ਗੁਰਇਕਬਾਲ ਸਿੰਘ ਦੇ ਸਾਹਿਤਕ ਕਾਫ਼ਲੇ ਵੱਲੋਂ  ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।  ਪ੍ਰਧਾਨ ਦੇ ਅਹੁਦੇ ਲਈ ਲਖਵਿੰਦਰ ਸਿੰਘ ਜੌਹਲ (ਡਾ) ਨੇ, ਸੀਨੀਅਰ ਮੀਤ ਪ੍ਰਧਾਨ ਲਈ ਡਾਃ ਸ਼ਿੰਦਰਪਾਲ ਸਿੰਘ ਨੇ, ਜਨਰਲ ਸਕੱਤਰ ਦੇ ਅਹੁਦੇ ਲਈ ਡਾਃ ਗੁਰਇਕਬਾਲ ਸਿੰਘ ਨੇ, ਮੀਤ ਪ੍ਰਧਾਨ ਲਈ ਭਗਵੰਤ ਸਿੰਘ (ਡਾ.), ਗੁਰਚਰਨ ਕੌਰ ਕੋਚਰ(ਡਾ.) ਤ੍ਰੈਲੋਚਨ ਲੋਚੀ, ਮਦਨ ਵੀਰਾ, ਇਕਬਾਲ ਸਿੰਘ ਗੋਦਾਰਾ (ਪੰਜਾਬੋਂ ਬਾਹਰ), ਨੇ ਕਾਗਜ਼ ਭਰੇ।
ਪ੍ਰਬੰਧਕੀ ਬੋਰਡ ਦੇ ਮੈਂਬਰਾਂ ਲਈ ਗੁਰਵਿੰਦਰ ਸਿੰਘ ਅਮਨ, ਦੀਪ ਜਗਦੀਪ ਸਿੰਘ, ਬਲਬੀਰ ਜਲਾਲਾਬਾਦੀ (ਪਟਿਆਲਾ), ਸਹਿਜਪ੍ਰੀਤ ਸਿੰਘ, ਬਲਜੀਤ ਪਰਮਾਰ (ਮੁੰਬਈ), ਹਰਦੀਪ ਢਿੱਲੋਂ, ਡਾ.ਸਰਘੀ, ਪਰਮਜੀਤ ਕੌਰ ਮਹਿਕ, ਜਗਦੀਸ਼ ਰਾਏ ਕੁਲਰੀਆਂ, ਕਰਮਜੀਤ ਸਿੰਘ ਗਰੇਵਾਲ,ਹਰਵਿੰਦਰ ਸਿੰਘ ਚੰਡੀਗੜ੍ਹ, ਨਾਇਬ ਸਿੰਘ ਮੰਡੇਰ (ਪੰਜਾਬੋਂ ਬਾਹਰ), ਰੋਜ਼ੀ ਸਿੰਘ, ਕੰਵਲਜੀਤ ਸਿੰਘ ਕੁਟੀ ਐਡਵੋਕੇਟ ਅਤੇ ਡਾਕਟਰ ਨਰੇਸ਼ ਕੁਮਾਰ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ।
ਇਸ ਮੌਕੇ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਅਗਵਾਈ ਵਿਚ ਹੋਈ ਬੈਠਕ ਦੌਰਾਨ ਫੈਸਲਾ ਕੀਤਾ ਗਿਆ ਕਿ ਇਹ ਚੋਣ ਸਮੁੱਚੇ ਅਦਬੀ ਕਾਫ਼ਲੇ ਦੇ ਰੂਪ ਵਿਚ, ਪੰਜਾਬੀ ਸਾਹਿਤ ਅਕਾਡਮੀ ਦੀ ਅਮੀਰ ਸਾਹਿਤਕ ਤੇ ਅਕਾਦਮਿਕ ਵਿਰਾਸਤ ਨੂੰ ਕਾਇਮ ਰੱਖਣ ਤੇ ਪ੍ਰਫੁੱਲਿਤ ਕਰਨ ਦੇ ਮਨੋਰਥ ਨਾਲ ਲੜੀ ਜਾਵੇਗੀ।
ਪ੍ਰੋ. ਗਿੱਲ ਨੇ ਕਿਹਾ ਕਿ ਡਾ. ਲਖਵਿੰਦਰ ਸਿੰਘ ਜੌਹਲ ਦੀ ਅਗਵਾਈ ਵਾਲੀ ਟੀਮ ਨੇ ਪਿਛਲੇ ਦੋ ਸਾਲਾਂ ਵਿਚ ਅਕਾਡਮੀ ਨੇ ਵਡੇਰਿਆਂ ਦੇ ਪਾਏ ਹੋਏ ਪੂਰਨਿਆਂ ‘ਤੇ ਚੱਲਦਿਆਂ ਬਹੁਤ ਸਾਰੇ ਉਹ ਕਾਰਜ ਕੀਤੇ ਹਨ, ਜੋ ਚਿਰਾਂ ਤੋਂ ਹੋਣ ਵਾਲੇ ਸਨ। ਉਨ੍ਹਾਂ ਕਿਹਾ ਕਿ ਨਾ ਸਿਰਫ਼ ਅਕਾਡਮੀ ਦੀ ਇਸ ਟੀਮ ਨੇ ਸਾਹਿਤਕ ਤੇ ਅਕਾਦਮਿਕ ਕਾਰਜਾਂ ਵਿਚ ਚੋਖਾ ਵਾਧਾ ਕੀਤਾ ਬਲਕਿ ਮਾਂ-ਬੋਲੀ ਨੂੰ ਤਕਨੀਕ ਦੇ ਹਾਣ ਦਾ ਬਣਾਉਣ ਲਈ ਉਚੇਚੇ ਉਪਰਾਲੇ ਕੀਤੇ। ਜਿਸ ਨਾਲ ਅਕਾਡਮੀ ਦੀ ਵਿਲੱਖਣ ਗਿਆਨ ਖ਼ਜ਼ਾਨੇ ਨਾਲ ਭਰਪੂਰ ਲਾਇਬ੍ਰੇਰੀ ਦੇਸ਼-ਵਿਦੇਸ਼ ਵਿਚ ਬੈਠੇ ਪੰਜਾਬੀ ਲੇਖਕਾਂ ਤੇ ਸਾਹਿਤ ਪ੍ਰੇਮੀਆਂ ਦੀ ਪਹੁੰਚ ਵਿਚ ਆਈ। ਉਨ੍ਹਾਂ ਕਿਹਾ ਕਿ ਇਸ ਅਨਮੋਲ ਖ਼ਜ਼ਾਨੇ ਨੂੰ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਦੇ ਦੌਰ ਵਿਚ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦੇ ਕਾਰਜ ਨੂੰ ਜਾਰੀ ਰੱਖਣ ਲਈ ਇਸ ਟੀਮ ਨੂੰ ਇਕ ਵਾਰ ਫੇਰ ਮੌਕਾ ਦੇਣਾ ਲਾਜ਼ਮੀ ਹੈ।
ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਨੇ ਕਿਹਾ ਕਿ ਪੰਜਾਬੀ ਸਹਿਤ ਅਕਾਡਮੀ ਲੁਧਿਆਣਾ ਆਪਣੀ ਵਿਲੱਖਣ ਸਾਹਿਤਕ ਤੇ ਅਕਾਦਮਿਕ ਰਿਵਾਇਤ ਲਈ ਜਾਣੀ ਜਾਂਦੀ ਹੈ। ਡਾ. ਜੌਹਲ ਦੀ ਅਗਵਾਈ ਵਾਲੀ ਟੀਮ ਨੇ ਅਕਾਡਮੀ ਦੀ ਸਾਹਿਤਕ ਪਰੰਪਰਾ ਤੇ ਆਧੁਨਿਕ ਤਕਨੀਕ ਵਿਚਾਲੇ ਪੁਲ ਉਸਰਾਦਿਆਂ ਆਪਣੀ ਪ੍ਰਬੰਧਕੀ ਸੂਝ ਨਾਲ ਅਕਾਡਮੀ ਦੀ ਬੁਨਿਆਦ ਨੂੰ ਮਜ਼ਬੂਤ ਕੀਤਾ ਹੈ। ਇਸ ਮਜ਼ਬੂਤੀ ਨੂੰ ਕਾਇਮ ਰੱਖਣ ਲਈ ਸਮੂਹ ਪੰਜਾਬੀ ਲੇਖਕ ਭਾਈਚਾਰਾ ਡਾ. ਜੌਹਲ ਦੀ ਅਗਵਾਈ ਵਾਲੇ ਅਦਬੀ ਕਾਫ਼ਲੇ ਦੇ ਭਰਪੂਰ ਸਮਰਥਨ ਵਿਚ ਆ ਗਿਆ ਹੈ। ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਪ੍ਰਧਾਨ ਪਵਨ ਹਰਚੰਦਪੁਰੀ ਨੇ ਸਰਬ ਸਾਂਝੀ ਮਾਨਵੀ ਭਾਵਨਾ ਨਾਲ ਚੋਣਾਂ ਲੜਣ ਦਾ ਅਹਿਦ ਦੁਹਰਾਇਆ।
ਡਾ. ਜੌਹਲ ਨੇ ਕਿਹਾ ਕਿ ਅਸੀਂ ਆਪਣਾ 22 ਨੁਕਾਤੀ ਚੋਣ ਮਨੋਰਥ ਪੱਤਰ ਜਾਰੀ ਕੀਤਾ ਹੈ। ਸਾਡੇ ਮਨੋਰਥਾਂ ਤੋਂ ਸਪੱਸ਼ਟ ਹੈ ਕਿ ਸਾਡਾ ਸਾਹਿਤਕ ਕਾਫ਼ਲਾ ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਬੰਧਾਂ ਨੂੰ ਬਿਹਤਰ ਕਰਨ, ਇਸ ਦੀ ਮੌਜੂਦਾ ਅਵਸਥਾ ਵਿਚ ਜ਼ਮੀਨੀ ਸੁਧਾਰ ਕਰਨ ਤੋਂ ਲੈ ਕੇ ਅਕਾਡਮੀ ਦੇ ਸਾਹਿਤਕ ਤੇ ਅਕਾਦਮਿਕ ਹਸਤਾਖ਼ਰਾਂ ਨੂੰ ਹੋਰ ਗੂੜ੍ਹਾ ਕਰਨ ਲਈ ਅੱਗੇ ਵਧੇਗਾ। ਅਸੀਂ ਸਮੂਹ ਲੇਖਕ ਮੈਂਬਰਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਸਾਡੇ ਮਨੋਰਥ ਪੱਤਰ ‘ਤੇ ਮੋਹਰ ਲਾ ਕੇ ਸਾਡੇ ਸਾਹਿਤਕ ਕਾਫ਼ਲੇ ਨੂੰ ਅਕਾਡਮੀ ਦੀ ਸਰਬ-ਉੱਚਤਾ ਲਈ ਵਿੱਢੇ ਕਾਰਜਾਂ ਨੂੰ ਜਾਰੀ ਰੱਖਣ ਵਿਚ ਸਾਡਾ ਸਹਿਯੋਗ ਕਰਨ।ਇਸ  ਮੌਕੇ ਪੰਜਾਬੀ ਸਾਹਿਤ ਅਕਾਡਮੀ ਦੇ ਸਾਬਕਾ ਪ੍ਰਧਾਨ ਅਤੇ ਉੱਘੇ ਕਵੀ ਪ੍ਰੋ ਰਵਿੰਦਰ ਭੱਠਲ,ਡਾਕਟਰ ਨਿਰਮਲ ਜੌੜਾ, ਲੋਕ ਮੰਚ ਪੰਜਾਬ ਦੇ ਪ੍ਰਧਾਨ ਸੁਰਿੰਦਰ ਸਿੰਘ ਸੁੰਨੜ,ਡਾਕਟਰ ਦੀਪਕ ਮਨਮੋਹਨ,ਉਘੇ ਪੰਜਾਬੀ ਕਵੀ ਅਤੇ ਮਾਸਿਕ “ਪ੍ਰਤੀਮਾਨ” ਦੇ ਸੰਪਾਦਕ ਡਾਕਟਰ ਅਮਰਜੀਤ ਸਿੰਘ ਕੌਂਕੇ,ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ “ਨਵਾਂ ਜ਼ਮਾਨਾ” ਦੇ ਮੈਗਜ਼ੀਨ ਸੰਪਾਦਕ ਡਾਕਟਰ ਹਰਜਿੰਦਰ ਸਿੰਘ ਅਟਵਾਲ,ਉਘੇ ਕਵੀ ਪ੍ਰੋ (ਡਾਕਟਰ) ਉਮਿੰਦਰ ਸਿੰਘ ਜੌਹਲ, ਡਾਕਟਰ ਸਵੈਰਾਜ ਸਿੰਘ ਸੰਧੂ,ਡਾਕਟਰ ਨਿਰਮਲ ਸਿੰਘ ਬਾਸੀ,ਪ੍ਰਿੰਸੀਪਲ ਇੰਦਰਜੀਤਪਾਲ ਕੌਰ,ਅਮਰਜੀਤ ਸ਼ੇਰਪੁਰੀ, ਸੁਰਿੰਦਰ ਸਿੰਘ ਵਿਰਦੀ,ਜੈਨਇੰਦਰ ਸਿੰਘ ਚੌਹਾਨ,ਸੁਰਿੰਦਰਜੀਤ ਚੌਹਾਨ ਅਤੇ ਹੋਰ ਲੇਖਕ ਹਾਜ਼ਰ ਰਹੇ।

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …