20.1 C
Toronto
Friday, September 11, 2026
spot_img
HomeਕੈਨੇਡਾFront‘ਆਪ’ ਦੇ ਕੁਲਦੀਪ ਕੁਮਾਰ ਨੂੰ ਸੁਪਰੀਮ ਕੋਰਟ ਨੇ ਚੰਡੀਗੜ੍ਹ ਦਾ ਮੇਅਰ ਐਲਾਨਿਆ

‘ਆਪ’ ਦੇ ਕੁਲਦੀਪ ਕੁਮਾਰ ਨੂੰ ਸੁਪਰੀਮ ਕੋਰਟ ਨੇ ਚੰਡੀਗੜ੍ਹ ਦਾ ਮੇਅਰ ਐਲਾਨਿਆ

ਭਾਜਪਾ ਉਮੀਦਵਾਰ ਮਨੋਜ ਸੋਨਕਰ ਦੀ ਜਿੱਤ ਨੂੰ ਕੀਤਾ ਰੱਦ

‘ਆਪ’ ਦੇ ਕੁਲਦੀਪ ਕੁਮਾਰ ਨੂੰ ਸੁਪਰੀਮ ਕੋਰਟ ਨੇ ਚੰਡੀਗੜ੍ਹ ਦਾ ਮੇਅਰ ਐਲਾਨਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਮੇਅਰ ਦੀ ਚੋਣ ਮਾਮਲੇ ਵਿਚ ਅੱਜ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਮਾਨਯੋਗ ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਸਾਂਝੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਜੇਤੂ ਕਰਾਰ ਦਿੰਦਿਆਂ ਚੰਡੀਗੜ੍ਹ ਦਾ ਮੇਅਰ ਐਲਾਨ ਦਿੱਤਾ। ਜਦਕਿ ਭਾਜਪਾ ਉਮੀਦਵਾਰ ਮਨੋਜ ਸੋਨਕਰ ਦੀ ਜਿੱਤ ਨੂੰ ਰੱਦ ਕਰ ਦਿੱਤਾ। ਇਸ ਦੇ ਨਾਲ ਹੀ ਸੁਪਰੀਮ ਕੋਰਟ ਵੱਲੋਂ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੂੰ ਨੋਟਿਸ ਵੀ ਦਿੱਤਾ ਗਿਆ। ਸੁਪਰੀਮ ਕੋਰਟ ਨੇ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੂੰ ਕਿਹਾ ਕਿ ਉਸ ਨੇ ਚੰਡੀਗੜ੍ਹ ਮੇਅਰ ਦੀ ਚੋਣ ਮਾਮਲੇ ਵਿਚ ਝੂਠ ਬੋਲਿਆ ਹੈ। ਧਿਆਨ ਰਹੇ ਕਿ ਪਿਛਲੇ ਦਿਨੀਂ ਹੋਈ ਚੰਡੀਗੜ੍ਹ ਦੇ ਮੇਅਰ ਦੀ ਚੋਣ ਦੌਰਾਨ ਭਾਜਪਾ ਦੇ ਮਨੋਜ ਸੋਨਕਰ ਨੂੰ 16 ਵੋਟਾਂ ਦੇ ਨਾਲ ਮੇਅਰ ਵਜੋਂ ਜੇਤੂ ਕਰਾਰ ਦਿੱਤਾ ਗਿਆ ਸੀ ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ 12 ਵੋਟਾਂ ਮਿਲੀਆਂ ਸਨ। ਇਸ ਮਾਮਲੇ ’ਚ ਉਦੋਂ ਵਿਵਾਦ ਖੜ੍ਹਾ ਹੋ ਗਿਆ ਸੀ ਜਦੋਂ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੀਆਂ 8 ਵੋਟਾਂ ਨੂੰ ਰੱਦ ਕਰ ਦਿੱਤਾ ਸੀ। ਜਿਸ ਤੋਂ ਬਾਅਦ ਬੈਲਟ ਪੇਪਰਾਂ ਨਾਲ ਛੇੜਛਾੜ ਦਾ ਵਿਵਾਦ ਖੜ੍ਹਾ ਹੋ ਗਿਆ ਸੀ।

RELATED ARTICLES
POPULAR POSTS