
ਸ਼ਾਹਬਾਜ਼ ਪੀਐਮ ਅਤੇ ਆਸਿਫ ਅਲੀ ਜ਼ਰਦਾਰੀ ਰਾਸ਼ਟਰਪਤੀ ਬਣਨਗੇ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਵਿਚ ਸਰਕਾਰ ਬਣਾਉਣ ਦੇ ਲਈ ਨਵਾਜ਼ ਸ਼ਰੀਫ ਦੀ ਪਾਰਟੀ ਪੀ.ਐਮ.ਐਲ. (ਐਨ) ਅਤੇ ਬਿਲਾਬਲ ਦੀ ਪਾਰਟੀ ਪੀ.ਪੀ.ਪੀ. ਗਠਜੋੜ ਲਈ ਤਿਆਰ ਹੋ ਗਈ ਹੈ। ਦੋਵਾਂ ਪਾਰਟੀਆਂ ਦੇ ਵਿਚਾਲੇ ਸ਼ਰਤਾਂ ਤਹਿਤ ਗਠਜੋੜ ਲਈ ਸਹਿਮਤੀ ਬਣੀ ਹੈ। ਬਿਲਾਬਲ ਭੁੱਟੋ ਜਰਦਾਰੀ ਨੇ ਕਿਹਾ ਕਿ ਇਕ ਵਾਰ ਫਿਰ ਨਵਾਜ਼ ਸ਼ਰੀਫ ਦੇ ਭਰਾ ਸ਼ਾਹਬਾਜ਼ ਸ਼ਰੀਫ ਪ੍ਰਧਾਨ ਮੰਤਰੀ ਹੋਣਗੇ ਅਤੇ ਆਸਿਫ ਅਲੀ ਜਰਦਾਰੀ ਰਾਸ਼ਟਰਪਤੀ ਦਾ ਅਹੁਦਾ ਸੰਭਾਲਣਗੇ। ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ ਏ ਇਨਸਾਫ ਪਾਰਟੀ (ਪੀਟੀਆਈ) ਦੇ ਸਮਰਥਕ ਉਮੀਦਵਾਰ ਅਤੇ ਸੂਨੀ ਇਤੇਹਾਦ ਕਾਉਂਸਿਲ ਦੇ ਉਮੀਦਵਾਰ ਪਾਕਿਸਤਾਨ ਵਿਚ ਸਰਕਾਰ ਬਣਾਉਣ ਦੇ ਲਈ ਸੰਸਦ ਵਿਚ ਬਹੁਮਤ ਹਾਸਲ ਨਹੀਂ ਕਰ ਸਕੇ। ਇਸਦੇ ਚੱਲਦਿਆਂ ਪਾਕਿਸਤਾਨ ਪੀਪਲਜ਼ ਪਾਰਟੀ ਅਤੇ ਪਾਕਿਸਤਾਨ ਮੁਸਲਿਮ ਲੀਗ (ਨਵਾਜ਼) ਨੇ ਸਰਕਾਰ ਬਣਾਉਣ ਲਈ ਗਠਜੋੜ ਕਰ ਲਿਆ ਹੈ। ਧਿਆਨ ਰਹੇ ਕਿ ਲੰਘੀ 8 ਫਰਵਰੀ ਨੂੰ ਪਾਕਿਸਤਾਨ ਵਿਚ ਚੋਣਾਂ ਹੋਈਆਂ ਸਨ ਅਤੇ ਕਿਸੇ ਵੀ ਸਿਆਸੀ ਪਾਰਟੀ ਨੂੰੂ ਬਹੁਮਤ ਨਹੀਂ ਮਿਲਿਆ ਸੀ।