Breaking News
Home / ਕੈਨੇਡਾ / Front / ਗ੍ਰੀਸ ਦੇ ਪ੍ਰਧਾਨ ਮੰਤਰੀ ਕਿਰੀਆਕੋਸ ਨੇ ਨਰਿੰਦਰ ਮੋਦੀ ਨੂੰ ਦੱਸਿਆ ਆਪਣਾ ਸੱਚਾ ਮਿੱਤਰ

ਗ੍ਰੀਸ ਦੇ ਪ੍ਰਧਾਨ ਮੰਤਰੀ ਕਿਰੀਆਕੋਸ ਨੇ ਨਰਿੰਦਰ ਮੋਦੀ ਨੂੰ ਦੱਸਿਆ ਆਪਣਾ ਸੱਚਾ ਮਿੱਤਰ

ਕਿਹਾ : ਭਾਰਤ ਦੌਰੇ ’ਤੇ ਆਉਣਾ ਮੇਰੇ ਲਈ ਮਾਣ ਵਾਲੀ ਗੱਲ


ਨਵੀਂ ਦਿੱਲੀ/ਬਿਊਰੋ ਨਿਊਜ਼ : ਗ੍ਰੀਸ ਦੇ ਪ੍ਰਧਾਨ ਮੰਤਰੀ ਕਿਰੀਆਕੋਸ ਮਿਤਸੋਟਾਕਿਸ ਅੱਜ ਬੁੱਧਵਾਰ ਨੂੰ ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿਖੇ ਪਹੁੰਚੇ। ਜਿੱਥੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ, ਜਿਸ ਤੋਂ ਬਾਅਦ ਦੋਵੇਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਵਿਚਾਲੇ ਦੁਵੱਲੀ ਗੱਲਬਾਤ ਹੋਈ। ਗੱਲਬਾਤ ਬਾਅਦ ਗ੍ਰੀਸ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਨਰਿੰਦਰ ਮੋਦੀ ’ਚ ਮੈਨੂੰ ਇਕ ਦੂਰਦਰਸ਼ੀ ਆਗੂ ਅਤੇ ਇਕ ਸੱਚਾ ਮਿੱਤਰ ਨਜ਼ਰ ਆਉਂਦਾ ਹੈ। ਕਿਰੀਆਕੋਸ ਨੇ ਅੱਗੇ ਕਿਹਾ ਕਿ ਭਾਰਤ ਦੌਰੇ ’ਤੇ ਆਉਣਾ ਮੇਰੇ ਲਈ ਮਾਣ ਵਾਲੀ ਗੱਲ ਹੈ ਕਿਉਂਕਿ 16 ਸਾਲਾਂ ਬਾਅਦ ਗ੍ਰੀਸ ਦਾ ਕੋਈ ਪ੍ਰਧਾਨ ਮੰਤਰੀ ਭਾਰਤ ਦੌਰੇ ’ਤੇ ਆਇਆ ਹੈ। ਗ੍ਰੀਸ ਦੇ ਪ੍ਰਧਾਨ ਮੰਤਰੀ ਨਾਲ ਉਚ ਪੱਧਰੀ ਇਕ ਡੈਲੀਗੇਸ਼ਨ ਵੀ ਭਾਰਤ ਆਇਆ ਹੈ ਜਿਸ ’ਚ ਕਈ ਬਿਜਨਸਮੈਨ ਵੀ ਸ਼ਾਮਲ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗ੍ਰੀਸ ਦੇ ਪ੍ਰਧਾਨ ਮੰਤਰੀ ਕਿਰੀਆਕੋਸ ਅਤੇ ਉਨ੍ਹਾਂ ਦੇ ਡੈਲੀਗੇਸ਼ਨ ਦੇ ਸਵਾਗਤ ਨੂੰ ਇਕ ਇਤਿਹਾਸਕ ਮੌਕਾ ਦੱਸਿਆ। ਪ੍ਰਧਾਨ ਮੰਤਰੀ ਮੋਦੀ ਨੇ ਅੱਗੇ ਕਿਹਾ ਕਿ ਅੱਤਵਾਦ ਖਿਲਾਫ਼ ਲੜਾਈ ’ਚ ਭਾਰਤ ਅਤੇ ਗ੍ਰੀਸ ਦੀਆਂ ਚਿੰਤਾਵਾਂ ਇਕੋ ਜਿਹੀਆਂ ਹਨ ਅਤੇ ਇਸ ਖੇਤਰ ’ਚ ਆਪਣੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਅਸੀਂ ਮਿਲ ਕੇ ਚਰਚਾ ਕੀਤੀ ਹੈ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਈ

ਅਰਵਿੰਦ ਕੇਜਰੀਵਾਲ ਨੇ ਸਾਰੇ ਸਰਪੰਚਾਂ ਨੂੰ ਵਧਾਈ ਦਿੱਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ …