-8.1 C
Toronto
Friday, January 23, 2026
spot_img
HomeਕੈਨੇਡਾFrontਕਿਸਾਨ ਅੰਦੋਲਨ ਦੌਰਾਨ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨਾਂ ਅਤੇ ਹਰਿਆਣਾ ਪੁਲਿਸ...

ਕਿਸਾਨ ਅੰਦੋਲਨ ਦੌਰਾਨ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨਾਂ ਅਤੇ ਹਰਿਆਣਾ ਪੁਲਿਸ ਦਰਮਿਆਨ ਟਕਰਾਅ

ਖਨੌਰੀ ਬਾਰਡਰ ਨੌਜਵਾਨ ਕਿਸਾਨ ਦੀ ਗਈ ਜਾਨ


ਚੰਡੀਗੜ੍ਹ/ਬਿਊਰੋ ਨਿਊਜ਼ : ਲੰਘੀ 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਦੌਰਾਨ ਅੱਜ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਦਿੱਲੀ ਕੂਚ ਨੂੰ ਲੈ ਕੇ ਸਥਿਤੀ ਤਣਾਅ ਪੂਰਨ ਬਣੀ ਹੋਈ ਹੈ। ਕਿਸਾਨ ਆਪਣੀਆਂ ਮੰਗਾਂ ਮਨਵਾਉਣ ਲਈ ਦਿੱਲੀ ਵੱਲ ਕੂਚ ਕਰਨ ਲਈ ਬਜਿੱਦ ਹਨ ਜਦਕਿ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਲਗਾਤਾਰ ਅੱਥਰੂ ਗੈਸ ਦੇ ਗੋਲਿਆਂ ਦੇ ਨਾਲ-ਨਾਲ ਰਬੜ ਦੀਆਂ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜਦੋਂ ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਚਲਾਈਆਂ ਜਾ ਰਹੀਆਂ ਸਨ ਤਾਂ ਉਸ ਦੌਰਾਨ ਇਕ ਨੌਜਵਾਨ ਕਿਸਾਨ ਦੀ ਖਨੌਰੀ ਬਾਰਡਰ ’ਤੇ ਮੌਤ ਹੋ ਗਈ। ਮਿ੍ਰਤਕ ਕਿਸਾਨ ਦੀ ਪਹਿਚਾਣ ਬਠਿੰਡਾ ਜ਼ਿਲ੍ਹੇ ਦੇ ਸ਼ੁਭਕਰਨ ਸਿੰਘ ਵਜੋਂ ਹੋਈ ਹੈ ਅਤੇ ਉਹ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਇਸ ਤੋਂ ਇਲਾਵਾ ਦੋ ਹੋਰ ਕਿਸਾਨਾਂ ਨੂੰ ਵੀ ਗੰਭੀਰ ਹਾਲਤ ਦੇ ਚਲਦਿਆਂ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਸਿਮਰਨਜੀਤ ਸਿੰਘ ਅਤੇ ਜੁਗਰਾਜ ਸਿੰਘ ਨਾਮੀ ਇਹ ਕਿਸਾਨ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਦੱਸੇ ਜਾ ਰਹੇ ਹਨ। ਇਸ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਟਵੀਟ ਕਰਕੇ ਕਿਸਾਨਾਂ ਨੂੰ ਪੰਜਵੇਂ ਗੇੜ ਦੀ ਮੀਟਿੰਗ ਰਾਹੀਂ ਗੱਲਬਾਤ ਕਰਨ ਦਾ ਸੱਦਾ ਵੀ ਦਿੱਤਾ ਸੀ।

RELATED ARTICLES
POPULAR POSTS