ਕਿਹਾ : 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਬਿਨਾ ਕਿਸੇ ਡਰ ਤੋਂ ਪਾਈਆਂ ਜਾਣ ਵੋਟਾਂ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤ ਵਾਸੀਆਂ ਇਕ ਖਾਸ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਂ ਸਮੂਹ ਭਾਰਤ ਵਾਸੀਆਂ ਨੂੰ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਬਿਨਾਂ ਕਿਸੇ ਡਰ ਤੋਂ ਵੋਟਾਂ ਪਾਉਣ ਦੀ ਅਪੀਲ ਕਰਦਾ ਹਾਂ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਸੀਂ ਵੱਖ-ਵੱਖ ਰਾਸ਼ਟਰੀ ਅਤੇ ਰਾਜ ਪੱਧਰੀ ਪਾਰਟੀਆਂ ਨਾਲ ਮੀਟਿੰਗਾਂ ਕੀਤੀਆਂ ਅਤੇ ਉਨ੍ਹਾਂ ਕੋਲ ਸਾਡੇ ਲਈ ਕੁਝ ਮੁੱਦੇ ਅਤੇ ਹੋਰ ਸੁਝਾਅ ਸਨ। ਉਨ੍ਹਾਂ ਨੇ ਸਾਨੂੰ ਵੋਟਰ ਸੂਚੀ ਵਿਚੋਂ ਵੋਟਰਾਂ ਦੇ ਨਾਂ ਕੱਟਣ, ਨਵੇਂ ਸ਼ਾਮਿਲ ਹੋਏ ਵੋਟਰਾਂ ਨੂੰ ਸ਼ਨਾਖਤੀ ਕਾਰਡ ਜਾਰੀ ਕਰਨ, ਵੋਟਿੰਗ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਪੋਲਿੰਗ ਸਟੇਸ਼ਨਾਂ ’ਤੇ ਅਰਧ ਸੈਨਿਕ ਬਲਾਂ ਦੀ ਢੁਕਵੀਂ ਤਾਇਨਾਤੀ ਯਕੀਨੀ ਬਣਾਉਣ ਲਈ ਕਿਹਾ ਹੈ। ਜਿਸ ਨੂੰ ਪੂਰਾ ਕਰਨ ਦੀ ਅਸੀਂ ਪੂਰੀ ਕੋਸ਼ਿਸ਼ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀ ਕੋਸ਼ਿਸ਼ ਇਹ ਯਕੀਨੀ ਬਣਾਉਣ ’ਤੇ ਵੀ ਰਹੇਗੀ ਕਿ ਵੋਟਰ ਸੂਚੀ ਸਾਫ਼ ਸੁਥਰੀ ਹੋਵੇ।