
ਪੰਜਾਬ ਸਰਕਾਰ ਨੇ ਕਿਸਾਨ ਅੰਦੋਲਨ ਦੇ ਮੁੱਦੇ ’ਤੇ ਗ੍ਰਹਿ ਮੰਤਰਾਲੇ ਨੂੰ ਭੇਜਿਆ ਜਵਾਬ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਐਡਵਾਈਜ਼ਰੀ ਭੇਜ ਕੇ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਸੂਬੇ ’ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਿਹਾ ਹੈ। ਕਿਸਾਨਾਂ ਵੱਲੋਂ ਦਿੱਲੀ ਮਾਰਚ ਦੇ ਮੱਦੇਨਜ਼ਰ ਗ੍ਰਹਿ ਮੰਤਰਾਲੇ ਵਲੋਂ ਇਹ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਚਿੰਤਾ ਜ਼ਾਹਰ ਕੀਤੀ ਗਈ ਹੈ। ਉਧਰ ਦੂਜੇ ਪਾਸੇ ਕਿਸਾਨ ਅੰਦੋਲਨ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੇ ਗ੍ਰਹਿ ਮੰਤਰਾਲੇ ਨੂੰ ਜਵਾਬ ਭੇਜਿਆ ਹੈ। ਪੰਜਾਬ ਦੇ ਮੁੱਖ ਸਕੱਤਰ ਵਲੋਂ ਚਿੱਠੀ ਲਿਖ ਕੇ ਇਹ ਜਵਾਬ ਭੇਜਿਆ ਗਿਆ ਹੈ। ਆਪਣੇ ਜਵਾਬ ਵਿਚ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਇਹ ਕਹਿਣਾ ਪੂਰੀ ਤਰ੍ਹਾਂ ਗਲਤ ਹੈ ਕਿ ਪੰਜਾਬ ਸਰਕਾਰ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਲੋਕਾਂ ਨੂੰ ਇਕੱਠਾ ਹੋਣ ਦੇ ਰਹੀ ਹੈ। ਪੰਜਾਬ ਸਰਕਾਰ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਲਈ ਦਿੱਲੀ ਜਾ ਰਹੇ ਸਨ ਪਰ ਕੋਈ ਹੱਲ ਨਾ ਨਿਕਲਣ ਕਰਕੇ ਕਿਸਾਨ ਪੰਜਾਬ ਅਤੇ ਹਰਿਆਣਾ ਦੇ ਬਾਰਡਰਾਂ ਹਨ।