4.7 C
Toronto
Saturday, October 17, 2026
spot_img
HomeਕੈਨੇਡਾFrontਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 25 ਮਈ ਨੂੰ ਖੁੱਲ੍ਹਣਗੇ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 25 ਮਈ ਨੂੰ ਖੁੱਲ੍ਹਣਗੇ

25 ਮਈ ਤੋਂ ਸ਼ੁਰੂ ਹੋਈ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਧਾਰਮਿਕ ਯਾਤਰਾ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 25 ਮਈ ਨੂੰ ਖੁੱਲ੍ਹਣਗੇ
ਦੇਹਰਾਦੂਨ/ਬਿਊਰੋ ਨਿਊਜ਼ : ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਅਤੇ ਹਿਮਾਲਿਆ ਦੀਆਂ ਉੱਚੀਆਂ ਪਹਾੜੀਆਂ ’ਚ ਸਥਿਤ ਸਿੱਖਾਂ ਦੇ ਧਾਰਮਿਕ ਅਤੇ ਪਵਿੱਤਰ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 25 ਮਈ 2024 ਤੋਂ ਸ਼ੁਰੂ ਹੋਵੇਗੀ। ਇਸੇ ਦਿਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤਾਂ ਲਈ ਖੁੱਲ੍ਹਣਗੇ। 25 ਮਈ ਤੋਂ ਸ਼ੁਰੂ ਹੋਣ ਵਾਲੀ ਇਹ ਧਾਰਮਿਕ ਯਾਤਰਾ 10 ਅਕਤੂਬਰ 2024 ਤੱਕ ਜਾਰੀ ਰਹੇ ਅਤੇ ਇਸ ਤੋਂ ਬਾਅਦ ਸਰਦੀ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ 10 ਅਕਤੂਬਰ ਨੂੰ ਗੁਰਦੁਆਰਾ ਸਾਹਿਬ ਦੇ ਕਿਵਾੜ ਸੰਗਤਾਂ ਦੇ ਲਈ ਬੰਦ ਕਰ ਦਿੱਤੇ ਜਾਣਗੇ। ਉਤਰਖੰਡ ਸੂਬੇ ਦੀ ਮੁੱਖ ਸਕੱਤਰ ਰਾਧਾ ਰਤੂੜੀ ਵੱਲੋਂ ਅੱਜ ਸਕੱਤਰੇਤ ਵਿਖੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੁਖੀ ਨਰਿੰਦਰਜੀਤ ਸਿੰਘ ਬਿੰਦਰਾ ਨਾਲ ਮੁਲਾਕਾਤ ਕੀਤੀ ਗਈ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਇਹ ਜਾਣਕਾਰੀ ਸੰਗਤਾਂ ਲਈ ਸਾਂਝੀ ਕੀਤੀ ਗਈ ਹੈ।

RELATED ARTICLES
POPULAR POSTS