Breaking News
Home / ਕੈਨੇਡਾ / Front / ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ ਭਲਕੇ ਦੇਸ਼ ਭਰ ’ਚ ਮਨਾਇਆ ਜਾਵੇਗਾ ਬਲੈਕ ਡੇਅ

ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ ਭਲਕੇ ਦੇਸ਼ ਭਰ ’ਚ ਮਨਾਇਆ ਜਾਵੇਗਾ ਬਲੈਕ ਡੇਅ

ਕਿਸਾਨਾਂ ’ਤੇ ਗੋਲੀਆਂ ਚਲਾਉਣ ਵਾਲਿਆਂ ਖਿਲਾਫ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਉਠੀ ਮੰਗ

ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਕਿਸਾਨ ਅੰਦੋਲਨ ਨੂੰ ਲੈ ਕੇ ਚੰਡੀਗੜ੍ਹ ਵਿਚ ਇਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਦੇਸ਼ ਭਰ ਤੋਂ ਆਏ 100 ਤੋਂ ਜ਼ਿਆਦਾ ਕਿਸਾਨ ਆਗੂਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਭਲਕੇ ਸ਼ੁੱਕਰਵਾਰ ਨੂੰ ਬਲੈਕ ਡੇਅ ਵਜੋਂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਫੂਕ ਕੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕਿਸਾਨਾਂ ਵੱਲੋਂ 26 ਫਰਵਰੀ ਨੂੰ ਟਰੈਕਟਰ ਮਾਰਚ ਅਤੇ 14 ਮਾਰਚ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ। ਜਦਕਿ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਸੀਂ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ’ਚ ਹਿੱਸਾ ਨਹੀਂ ਲਵਾਂਗੇ। ਖਨੌਰੀ ਬਾਰਡਰ ਵਿਖੇ ਕਿਸਾਨਾਂ ’ਤੇ ਗੋਲੀਆਂ ਚਲਾਉਣ ਵਾਲੇ ਹਰਿਆਣਾ ਪੁਲਿਸ ਦੇ ਜਵਾਨਾਂ ਖਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਵੀ ਉਠੀ ਅਤੇ ਕਿਸਾਨ ਆਗੂਆਂ ਨੇ ਮੋਰਚੇ ਦੌਰਾਨ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੂੰ ਨਮਨ ਵੀ ਕੀਤਾ।

Check Also

ਪਾਕਿਸਤਾਨ ਦੇ ਬਲੋਚਿਸਤਾਨ ਵਿਚ ਬੱਸ ’ਤੇ ਹਮਲਾ – 9 ਵਿਅਕਤੀਆਂ ਦੀ ਮੌਤ

ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਕਵੇਟਾ ਤੋਂ ਲਾਹੌਰ ਜਾ ਰਹੀ ਇਕ ਯਾਤਰੀ …