ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਵੱਲੋਂ ਵੀਰਵਾਰ ਨੂੰ ਕਿਸਾਨ ਅੰਦੋਲਨ ਨੂੰ ਲੈ ਕੇ ਚੰਡੀਗੜ੍ਹ ਵਿਚ ਇਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਦੇਸ਼ ਭਰ ਤੋਂ ਆਏ 100 ਤੋਂ ਜ਼ਿਆਦਾ ਕਿਸਾਨ ਆਗੂਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ 23 ਫਰਵਰੀ ਨੂੰ ਬਲੈਕ ਡੇਅ ਵਜੋਂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਫੂਕ ਕੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕਿਸਾਨਾਂ ਵੱਲੋਂ 26 ਫਰਵਰੀ ਨੂੰ ਸੜਕਾਂ ‘ਤੇ ਟਰੈਕਟਰ ਖੜ੍ਹੇ ਕੀਤੇ ਜਾਣਗੇ ਜਦਕਿ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਸੰਯੁਕਤ ਕਿਸਾਨ ਮੋਰਚੇ ਦੀ ਮਹਾਂ ਪੰਚਾਇਤ ਹੋਵੇਗੀ। ਜਦਕਿ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਸੀਂ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ‘ਚ ਹਿੱਸਾ ਨਹੀਂ ਲਵਾਂਗੇ। ਖਨੌਰੀ ਬਾਰਡਰ ਵਿਖੇ ਕਿਸਾਨਾਂ ‘ਤੇ ਗੋਲੀਆਂ ਚਲਾਉਣ ਵਾਲੇ ਹਰਿਆਣਾ ਪੁਲਿਸ ਦੇ ਜਵਾਨਾਂ ਖਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਵੀ ਉਠੀ ਅਤੇ ਕਿਸਾਨ ਆਗੂਆਂ ਨੇ ਮੋਰਚੇ ਦੌਰਾਨ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੂੰ ਨਮਨ ਵੀ ਕੀਤਾ।
SKM ਮਨਾਵੇਗਾ ਬਲੈਕ ਡੇਅ ਤੇ ਦਿੱਲੀ ਦੇ ਰਾਮ ਲੀਲਾ ਮੈਦਾਨ ‘ਚ ਕਰੇਗਾ ਮਹਾਂ ਪੰਚਾਇਤ
RELATED ARTICLES

