ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸਾਨ ਦਿੱਲੀ ਜਾਣਾ ਚਾਹੁੰਦੇ ਹਨ, ਹਰਿਆਣਾ ਨੇ ਉਨ੍ਹਾਂ ਨੂੰ ਕਿਉਂ ਰੋਕਿਆ। ਕੇਂਦਰ ਨੇ ਜਨਵਰੀ 2021 ਤੋਂ ਬਾਅਦ ਉਨ੍ਹਾਂ ਨਾਲ ਗੱਲ ਨਹੀਂ ਕੀਤੀ। ਜੇਕਰ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲ ਕਰਦੀ ਤਾਂ ਇਹ ਨੌਬਤ ਨਹੀਂ ਸੀ ਆਉਣੀ। ਉਨ੍ਹਾਂ ਕਿਹਾ ਕਿ ਸ਼ੁਭਕਰਨ ਵੀਡੀਓ ਬਣਾਉਣ ਨਹੀਂ ਆਪਣੀ ਦੋ ਏਕੜ ਜ਼ਮੀਨ ਬਚਾਉਣ ਲਈ ਆਇਆ ਸੀ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਸ਼ੁਭਕਰਨ ਦੇ ਪਰਿਵਾਰ ਨਾਲ ਖੜ੍ਹੇ ਹਾਂ। ਸੀਐਮ ਨੇ ਕੇਂਦਰ ‘ਤੇ ਆਰੋਪ ਲਗਾਉਂਦਿਆਂ ਇਹ ਵੀ ਕਿਹਾ ਕਿ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਗਾਉਣ ਦੀਆਂ ਅਫਵਾਹਾਂ ਉਡਾਈਆਂ ਜਾ ਰਹੀਆਂ ਸਨ ਅਤੇ ਸਾਨੂੰ ਡਰਾਉਣ ਦੀ ਕੋਸ਼ਿਸ਼ ਨਾ ਕਰੋ।
ਅਮਿਤ ਸ਼ਾਹ ਨਾਲ ਮਿਲ ਕੇ ਮੰਨੀਆਂ ਜਾਣ ਵਾਲੀਆਂ ਮੰਗਾਂ ਤੈਅ ਕਰਨਗੇ ਮੰਤਰੀ
ਕੇਂਦਰ ਸਰਕਾਰ ਨੇ ਵੀ ਪੰਜਵੀਂ ਮੀਟਿੰਗ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਇਸ ਮੀਟਿੰਗ ਵਿਚ ਮੰਤਰੀ ਉਨ੍ਹਾਂ ਸਾਰੀਆਂ ਮੰਗਾਂ ‘ਤੇ ਵਿਚਾਰ ਕਰਨਗੇ, ਜੋ ਮੰਗਾਂ ਕਿਸਾਨਾਂ ਸੰਗਠਨਾਂ ਵਲੋਂ ਕੀਤੀਆਂ ਜਾ ਰਹੀਆਂ ਹਨ। ਇਸ ਮੀਟਿੰਗ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਾਮਲ ਹੋਣਗੇ। ਇਹ ਵੀ ਕਿਹਾ ਜਾ ਰਿਹਾ ਹੈ ਕਿ ਪਹਿਲਾਂ ਮੰਤਰੀ ਆਪਸ ਵਿਚ ਵਿਚਾਰ ਕਰਨਗੇ ਅਤੇ ਬਾਅਦ ਵਿਚ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਕਿਸਾਨਾਂ ਨਾਲ ਪੰਜਵੀਂ ਮੀਟਿੰਗ ਦੌਰਾਨ ਕੋਈ ਫੈਸਲਾ ਸਾਹਮਣੇ ਆ ਸਕੇਗਾ।
ਕਿਸਾਨਾਂ ਦਾ ਹਰਿਆਣਾ ਨਾਲ ਕੋਈ ਵਿਰੋਧ ਨਹੀਂ, ਉਨ੍ਹਾਂ ਨੇ ਕਿਉਂ ਰੋਕਿਆ : ਭਗਵੰਤ ਮਾਨ
RELATED ARTICLES

