Breaking News
Home / ਭਾਰਤ / ਕਿਸਾਨੀ ਮੰਗਾਂ ਸਬੰਧੀ ਰੱਖੜਾ ਭਰਾਵਾਂ ਵੱਲੋਂ ਗ੍ਰਹਿ ਮੰਤਰੀ ਨਾਲ ਮੁਲਾਕਾਤ

ਕਿਸਾਨੀ ਮੰਗਾਂ ਸਬੰਧੀ ਰੱਖੜਾ ਭਰਾਵਾਂ ਵੱਲੋਂ ਗ੍ਰਹਿ ਮੰਤਰੀ ਨਾਲ ਮੁਲਾਕਾਤ

ਕੇਂਦਰੀ ਮੰਤਰੀ ਨੇ ਹਾਂ-ਪੱਖੀ ਹੁੰਗਾਰਾ ਭਰਿਆ : ਸੁਰਜੀਤ ਸਿੰਘ ਰੱਖੜਾ
ਪਟਿਆਲਾ/ਬਿਊਰੋ ਨਿਊਜ਼ : ਉੱਘੇ ਸਮਾਜ ਸੇਵੀ ਐੱਨਆਰਆਈ ਦਰਸ਼ਨ ਸਿੰਘ ਧਾਲੀਵਾਲ ਨੇ ਕਿਸਾਨੀ ਮੰਗਾਂ ਦੇ ਹੱਲ ਲਈ ਕੇਂਦਰੀ ਗ੍ਰ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਨਵੀਂ ਦਿੱਲੀ ‘ਚ ਮੁਲਾਕਾਤ ਕੀਤੀ। ਅਮਰੀਕਾ ਜਾਣ ਤੋਂ ਕੁਝ ਘੰਟੇ ਪਹਿਲਾਂ ਕੀਤੀ ਗਈ ਇਸ ਮੁਲਾਕਾਤ ਦੌਰਾਨ ਉਨ÷ ਾਂ ਦੇ ਛੋਟੇ ਭਰਾ ਸੁਰਜੀਤ ਸਿੰਘ ਰੱਖੜਾ (ਸਾਬਕਾ ਅਕਾਲੀ ਮੰਤਰੀ) ਤੇ ਚਰਨਜੀਤ ਸਿੰਘ ਧਾਲੀਵਾਲ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਸਿਆਸੀ ਪੱਧਰ ‘ਤੇ ਅਕਾਲੀ ਦਲ ਨਾਲ ਸਬੰਧ ਰੱਖਣ ਵਾਲੇ ਇਸ ਪਰਿਵਾਰ ਦੇ ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਨਜ਼ਦੀਕੀ ਸਬੰਧ ਹਨ। ਇਸ ਮੁਲਾਕਾਤ ਦੌਰਾਨ ਰੱਖੜਾ ਭਰਾਵਾਂ ਨੇ ਕੇਂਦਰੀ ਮੰਤਰੀ ‘ਤੇ ਕਿਸਾਨਾਂ ਦੀਆਂ ਮੰਗਾਂ ਮੰਨਣਾ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ।
ਸਾਬਕਾ ਮੰਤਰੀ ਸੁਰਜੀਤ ਰੱਖੜਾ ਨੇ ਦੱਸਿਆ ਉਨ÷ ਾਂ ਕੇਂਦਰੀ ਮੰਤਰੀ ਨਾਲ ਚੱਲੀ ਆ ਰਹੀ ਆਪਸੀ ਸਾਂਝ ਦਾ ਵਾਸਤਾ ਪਾਉਂਦਿਆਂ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਅਕਾਲੀ ਆਗੂ ਨੇ ਦੱਸਿਆ ਕਿ ਗੱਲਬਾਤ ਦੌਰਾਨ ਗ੍ਰਹਿ ਮੰਤਰੀ ਨੇ ਹਾਂ ਪੱਖੀ ਰਵੱਈਆ ਰੱਖਦਿਆਂ ਕਿਹਾ ਕਿ ਕੇਂਦਰ ਸਰਕਾਰ ਅਤੇ ਭਾਜਪਾ ਕਿਸਾਨਾਂ ਦਾ ਬਹੁਤ ਸਤਿਕਾਰ ਕਰਦੀ ਹੈ ਅਤੇ ਕਿਸਾਨਾਂ ਦੇ ਸਮੁੱਚੇ ਮਸਲਿਆਂ ਦਾ ਸਥਾਈ ਹੱਲ ਲੱਭਣ ਲਈ ਯਤਨਸ਼ੀਲ ਹੈ ਪਰ ਤਕਨੀਕੀ ਕਾਰਨਾਂ ਨੂੰ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਗੌਰਤਲਬ ਹੈ ਕਿ ਪਿਛਲੀ ਵਾਰ ਦਿੱਲੀ ਦੀਆਂ ਬਰੂਹਾਂ ‘ਤੇ ਚੱਲੇ ਕਿਸਾਨ ਅੰਦੋਲਨ ਦੌਰਾਨ ਵੀ ਦਰਸ਼ਨ ਸਿੰਘ ਧਾਲੀਵਾਲ ਨੇ ਸਾਲ ਭਰ ਲੰਗਰ ਲਾ ਕੇ ਰੱਖੇ ਸਨ ਜਿਸ ਕਾਰਨ ਕੇਂਦਰ ਸਰਕਾਰ ਨੇ ਖਫ਼ਾ ਹੋ ਕੇ ਇੱਕ ਵਾਰ ਅਮਰੀਕਾ ਤੋਂ ਭਾਰਤ ਆਏ ਦਰਸ਼ਨ ਸਿੰਘ ਧਾਲੀਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹੀ ਵਾਪਸ ਭੇਜ ਦਿੱਤਾ ਸੀ। ਬਾਅਦ ਵਿੱਚ ਕੇਂਦਰ ਸਰਕਾਰ ਵੱਲੋਂ ਦਰਸ਼ਨ ਸਿੰਘ ਧਾਲੀਵਾਲ ਨੂੰ ‘ਸਰਵੋਤਮ ਪਰਵਾਸੀ ਭਾਰਤੀ’ ਕੌਮਾਂਤਰੀ ਪੱਧਰ ਦਾ ਐਵਾਰਡ ਵੀ ਦਿੱਤਾ ਗਿਆ ਹੈ।

 

Check Also

‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਕਰਨ ਲਈ ਮੰਗੀ ਜ਼ਮਾਨਤ

ਸੀਬੀਆਈ ਬੋਲੀ : ਜ਼ਮਾਨਤ ਮਿਲੀ ਤਾਂ ਸਿਸੋਦੀਆ ਜਾਂਚ ਅਤੇ ਗਵਾਹਾਂ ਨੂੰ ਕਰਨਗੇ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ …